Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ

ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ- ਗਿਆਨੀ ਹਰਪ੍ਰੀਤ ਸਿੰਘ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਮਾਨਸਾ/ਅੰਮ੍ਰਿਤਸਰ , 29 Jun 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਵਿਖੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਸਮਾਰੋਹ ਅੱਜ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਆਯੋਜਤ ਕੀਤਾ ਗਿਆ। ਇਸ ਮੁੱਖ ਸਮਾਗਮ ਵਿਚ 54 ਪਿੰਡਾਂ ਤੋਂ ਕੈਂਪ ਲਗਾ ਕੇ ਆਏ 3200 ਤੋਂ ਵੱਧ ਬੱਚਿਆਂ ਦੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਭਾਗ ਲਿਆ। 

ਇਸ ਮੌਕੇ ਉਨ੍ਹਾਂ 540 ਬੱਚਿਆਂ ਦਾ ਗੁਰਮਤਿ ਸਬੰਧੀ ਲਿਖਤੀ ਪੇਪਰ ਵੀ ਲਿਆ ਗਿਆ, ਜੋ ਪਿੰਡਾਂ ਵਿਚ ਲੱਗੇ ਗੁਰਮਤਿ ਕੈਂਪਾਂ ਦੌਰਾਨ ਅਵੱਲ ਆਏ ਸਨ। ਇਹ ਕੈਂਪ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਲਗਾਏ ਗਏ ਸਨ। ਸਨਮਾਨ ਸਮਾਰੋਹ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। 

ਉਨ੍ਹਾਂ ਸਮਾਗਮ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਦੀ ਸਿੱਖਿਆ ਦਾ ਮਨੁੱਖੀ ਜੀਵਨ ਲਈ ਵੱਡਾ ਮਹੱਤਵ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਮਤਿ ਕੈਂਪਾਂ ਵਿਚ ਸਿੱਖਿਆ ਲੈ ਕੇ ਬੱਚੇ ਅੱਗੇ ਸਮਾਜ ਨੂੰ ਵੀ ਆਪਣੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕਰ ਰਹੇ ਹਨ। ਉਨ੍ਹਾਂ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹਲਕਾ ਜੋਗਾ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਕੈਂਪ ਹਰ ਹਲਕੇ ਵਿਚ ਲਗਾਉਣ ਲਈ ਯਤਨਸ਼ੀਲ ਹੋਣ ਲਈ ਕਿਹਾ। 

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਕੈਂਪ ਵਿਚ ਸਹਿਯੋਗ ਦੇਣ ਵਾਲੇ ਗ੍ਰੰਥੀ ਸਿੰਘਾਂ, ਹਲਕਾ ਨਿਵਾਸੀਆਂ ਅਤੇ ਕੈਂਪ ’ਚ ਸ਼ਾਮਲ ਰਹੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਰਜ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਸਮੇਂ-ਸਮੇਂ ’ਤੇ ਹਲਕੇ ਦੇ ਸਕੂਲਾਂ ਅੰਦਰ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਭੇਜ ਕੇ ਗੁਰਮਤਿ ਬਾਰੇ ਜਾਣਕਾਰੀ ਦਿੱਤੀ ਜਾਂਦੀ ਰਹੇਗੀ। 

ਸਮਾਗਮ ਸਮੇਂ ਵੱਖ-ਵੱਖ ਮੁਕਾਬਲਿਆਂ ਅਤੇ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਅੱਵਲ ਆਏ ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਪਾਲ ਕੌਰ, ਮੈਬਰ ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਜੋਗਿੰਦਰ ਕੌਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ।ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਤਿਆਰ ਕੀਤੀ ਗਈ ਡਿਉੜੀ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਦਘਾਟਨ ਕੀਤਾ ਗਿਆ।

ਇਸ ਮੌਕੇ ਸ. ਗੁਰਮੇਲ ਸਿੰਘ ਫਫੜੇ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਹਰਦੇਵ ਸਿੰਘ ਬਾਦਲ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਸੁਖਦੇਵ ਸਿੰਘ ਮੀਤ ਪ੍ਰਧਾਨ, ਸ. ਬਲਜੀਤ ਸਿੰਘ ਅਤਲਾ, ਸ. ਨਵਤੇਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਮੈਨੇਜਰ ਸ. ਅਜੈਬ ਸਿੰਘ ਜੋਗਾ, ਸ. ਸੋਹਣ ਸਿੰਘ, ਇੰਚਾਰਜ ਸ. ਭੋਲਾ ਸਿੰਘ, ਸਹਾਇਕ ਇੰਚਾਰਜ ਸ. ਜਸਬੀਰ ਸਿੰਘ ਜੱਸੀ ਲੌਂਗੋਵਾਲ, ਪ੍ਰਿੰਸੀਪਲ ਜਸਵਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਪ੍ਰਚਾਰਕ ਭਾਈ ਅਮਰੀਕ ਸਿੰਘ, ਭਾਈ ਸਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਮੌਜੂਦ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD