Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 30 Jun 2024

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥਾਵਾਂ ਨੂੰ ਲੋਕ ਹਿੱਤ ਲਈ ਵਰਤਣ ਵੇਲੇ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ Laljit Singh Bhullar Directs To Reclaim Public Land And Maintain Community Buildingsਹੈ ਕਿ ਪਿੰਡਾਂ ਵਿੱਚ ਵਿਭਾਗ ਵੱਲੋਂ ਉਸਾਰੀਆਂ ਹੋਈਆਂ ਵੱਖ-ਵੱਖ ਸਰਕਾਰੀ ਇਮਾਰਤਾਂ ਜਿਵੇਂ ਪੰਚਾਇਤ ਘਰ, ਧਰਮਸ਼ਾਲਾਵਾਂ, ਪਸ਼ੂ ਡਿਸਪੈਂਸਰੀਆਂ ਆਦਿ ਦੀ ਸਹੀ ਢੰਗ ਨਾਲ ਸੰਭਾਲ ਨਹੀਂ ਕੀਤੀ ਜਾ ਰਹੀ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਲੋਕਾਂ ਵੱਲੋਂ ਇਨ੍ਹਾਂ ਸਰਕਾਰੀ ਇਮਾਰਤਾਂ ਵਿੱਚ ਆਪਣੇ ਘਰਾਂ ਦਾ ਗੰਦਾ ਪਾਣੀ ਛੱਡਿਆ ਜਾਂਦਾ ਹੈ ਅਤੇ ਕੂੜਾ-ਕਰਕਟ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਇਮਾਰਤਾਂ ਲੋਕਾਂ ਦੇ ਵਰਤਣਯੋਗ ਨਹੀਂ ਰਹਿ ਜਾਂਦੀਆਂ।

ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਖ਼ਤ ਕਦਮ ਚੁੱਕਣ, ਭਵਿੱਖ ਵਿੱਚ ਹੋਣ ਵਾਲੇ ਅਣ-ਅਧਿਕਾਰਤ ਕਬਜ਼ਿਆਂ ਨੂੰ ਰੋਕਣ ਲਈ ਨਿਯਮਤ ਨਿਰੀਖਣ ਕਰਨ ਅਤੇ ਮੌਜੂਦਾ ਸਰਕਾਰੀ ਇਮਾਰਤਾਂ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਜਨਤਕ ਸਹੂਲਤਾਂ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬ ਭਰ ਵਿੱਚ ਲੋਕ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਇਨ੍ਹਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।

Laljit Singh Bhullar Directs To Reclaim Public Land And Maintain Community Buildings

Chandigarh

Punjab Rural Development and Panchayat Minister S. Laljit Singh Bhullar, on Saturday, directed officials to reclaim public spaces earmarked for community development across various villages in the state. The Cabinet Minister has instructed the department's regional offices to collaborate with Panchayats and Gram Sabhas to immediately free these lands from illegal encroachments and ensure regular inspections.

S. Laljit Singh Bhullar informed that during his recent village tours, widespread concerns about unauthorized occupation of lands designated for essential public infrastructure came to his notice. These areas include village peripheries (firnis), link roads, ponds, cremation ground access paths and sites for schools, dispensaries, veterinary clinics and Panchayat houses. 

The Cabinet Minister categorically stated that such encroachments have significantly hindered the utilization of these spaces for public benefit. S. Bhullar said that the poor maintenance of existing public buildings such as Panchayat houses, community centers and veterinary dispensaries also came to the fore. Reports also indicate that some residents have been misusing these facilities by dumping household wastewater and garbage, rendering them unusable for their intended purposes.

In light of these issues, Minister Bhullar has directed officials to implement stringent measures to remove illegal encroachments from public lands, conduct regular inspections to prevent future unauthorized occupations and ensure proper upkeep and maintenance of existing public buildings. The Cabinet Minister also asked officials to take action against those misusing community facilities, enabling effective use for public welfare and rural development across Punjab.-----------

लालजीत सिंह भुल्लर द्वारा सार्वजनिक ज़मीनों से नाजायज़ कब्ज़े हटाने और सरकारी इमारतों के उचित रख-रखाव के निर्देश

चंडीगढ़

पंजाब के ग्रामीण विकास और पंचायत मंत्री स. लालजीत सिंह भुल्लर ने आज आधिकारियों को राज्य के विभिन्न गांवों में सरकारी ईमारतों के निर्माण के लिए रखे स्थानों को अवैध कब्ज़े से मुक्त करवाने के निर्देश दिए। कैबिनेट मंत्री ने विभाग के क्षेत्रीय दफ़्तरों को पंचायतों और ग्राम सभाओं के सहयोग से इन ज़मीनों को नाजायज़ कब्ज़े से तुरंत मुक्त करवाने और नियमित जांच को यकीनी बनाने के लिए भी कहा है।

कैबिनेट मंत्री ने कहा कि पिछले समय के दौरान उनके द्वारा विभिन्न गाँवों के किए गए दौरों के दौरान लोगों ने उनके ध्यान में लाया कि गाँवों की फिरनियों, लिंक सडक़ों, छप्पड़ों, शमशानघाट के रास्तों, गांवों के स्कूलों, डिपसपैंसरियों, पशु-डिसपैंसरियों, पंचायत घरों और अन्य रास्तों आदि के निर्माण हेतू खाली ज़मीनों पर नाजायज़ कब्ज़े किए हुए हैं। कैबिनेट मंत्री ने सपष्ट तौर पर कहा कि ऐसे कब्ज़ों के कारण इन स्थानों को लोक हित के लिए प्रयोग करते समय बड़ी मुशकिलों का सामना करना पड़ता है।

स. लालजीत सिंह भुल्लर ने कहा कि उनके ध्यान में यह भी आया है कि गांवों में विभाग द्वारा बनाई गईं विभिन्न सरकारी इमारतों जैसे पंचायत घर, धर्मशालाओं, पशु डिसपैंसरियों आदि की सही ढंग से संभाल नहीं की जा रही। यह भी ध्यान में आया है कि कई बार लोगों द्वारा इन सरकारी इमारतों में अपने घरों का गंदा पानी छोड़ा जाता है और कूड़ा-कर्कट फेंका जाता है जिस कारण यह इमारतें लोगों के लिए इस्तेमाल योग्य नहीं रह जातीं।

इन मुद्दों को ध्यान में रखते हुए कैबिनेट मंत्री स. भुल्लर ने आधिकारियों को सरकारी इमारतों से नाजायज़ कब्ज़े हटाने के लिए सख़्त कदम उठाने, भविष्य में होने वाले अन-अधिकारित कब्ज़ों को रोकने के लिए नियमित तौर पर निरीक्षण करने और मौजूदा सरकारी इमारतों के उचित रख-रखाव को यकीनी बनाने के निर्देश दिए हैं। कैबिनेट मंत्री ने आधिकारियों को सार्वजनिक सुविधाओं का दुरुपयोग करने वालों के विरुद्ध सख़्त कार्यवाही करने के लिए भी कहा ताकि पंजाब भर में लोक कल्याण और ग्रामीण विकास के लिए इनका प्रभावशाली ढंग से प्रयोग यकीनी बनाया जा सके।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD