Wednesday, 03 July 2024

 

 

ਖ਼ਾਸ ਖਬਰਾਂ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ

 

ਸਿਹਤ ਵਿਭਾਗ ਵੱਲੋ ਦਸਤ ਰੋਕੂ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ

Health, Dr. Manu Vij, Civil Surgeon Rupnagar, Rupnagar

Web Admin

Web Admin

5 Dariya News

ਰੂਪਨਗਰ , 01 Jul 2024

ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਦਸਤ ਰੋਕੂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਾਗਰੁਕਤਾ ਸਮਗਰੀ ਵੀ ਜਾਰੀ ਕੀਤੀ। ਉਨਾਂ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 1 ਜੁਲਾਈ ਤੋਂ ਦਸਤ ਰੋਕੂ  ਜਾਗਰੂਕਤਾ ਮੁਹਿੰਮ ਸ਼ੁਰੂ ਹੋਈ ਹੈ। 

ਦਸਤ ਰੋਕੂ ਜਾਗਰੁਕਤਾ ਦੇ ਟੀਚੇ ਨੂੰ ਮੁੱਖ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 1 ਜੁਲਾਈ ਤੋ 31 ਅਗਸਤ 2024 ਤੱਕ ਰਾਸ਼ਟਰੀ ਦਸਤ  ਰੋਕੂ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜੀਰੋ ਲਿਆਉਣਾ ਹੈ। 

ਦੇਸ਼ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸਾਡੇ ਦੇਸ਼ ਵਿੱਚ ਹਰ ਸਾਲ ਲੱਖਾਂ ਬੱਚਿਆਂ ਦੀ ਦਸਤ ਕਾਰਨ ਮੌਤ ਹੋ ਜਾਂਦੀ ਹੈ ਇਹ ਵੇਖਿਆ ਗਿਆ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਸਾਲ ਵਿੱਚ ਘੱਟੋ ਘੱਟ ਦੋ ਤੋਂ ਤਿੰਨ ਵਾਰ ਦਸਤਾਂ ਤੋਂ ਪੀੜਿਤ  ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਬੱਚਾ ਦਸਤ ਤੋਂ ਪੀੜਿਤ ਹੋਵੇਗਾ ਉਸ ਦੇ ਸਰੀਰ ਦੇ ਵਿੱਚ ਕਈ ਤਰ੍ਹਾਂ ਦੇ ਬਦਲਾਵ ਆਉਂਦੇ ਹਨ ਜਿਵੇਂ ਕਿ ਬੁਖਾਰ ਹੋਣਾ, ਕਮਜ਼ੋਰੀ ਆਉਣੀ,  ਪਾਚਨ ਕਮਜ਼ੋਰ ਹੋਣਾ, ਸੁਸਤੀ ਦਾ ਨਿਰੰਤਰ ਰਹਿਣਾ, ਪੇਟ ਦੇ ਵਿੱਚ ਦਰਦ ਰਹਿਣਾ, ਅਚਾਨਕ ਭਾਰ ਦਾ ਘਟਨਾ, ਬੱਚੇ ਦੇ ਸਰੀਰ ਦੇ ਵਿੱਚ ਪਾਣੀ ਦੀ ਕਮੀ ਹੋਣਾ, ਬੱਚੇ ਨੂੰ ਭੁੱਖ ਨਾ ਲੱਗਣਾ ਅਤੇ ਚਿਚੜਾਪਨ ਆਦਿ ਹਨ। 

ਅਸੀਂ ਰਾਸ਼ਟਰੀ ਦਸਤ ਰੋਕੂ ਅਭਿਆਨ ਤਹਿਤ ਜਾਗਰੂਕਤਾ ਫੈਲਾ ਕੇ ਦਸਤ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘੱਟ ਕਰਨਾ। ਇਸ ਮੌਕੇ ਜ਼ਿਲ੍ਹਾ ਟੀਕਾਕਰਣ ਅਫਸਰ ਡਾਕਟਰ ਨਵਰੂਪ ਕੌਰ ਨੇ ਦੱਸਿਆ ਕਿ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਗਤੀਵਿਧੀਆਂ ਮੁਤਾਬਕ ਮਾਈਕਰੋਪਰੈਨ, ਸੰਚਾਰ ਰਣਨੀਤੀ ਅਤੇ ਇੱਕ ਮਜਬੂਤ ਨਿਗਰਾਨੀ ਪ੍ਰਬੰਧ ਤਿਆਰ ਪੂਰੇ ਕਰ ਲਏ ਹਨ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਅਭਿਆਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦਸਤ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ ਹੈ ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਜਾਗਰੂਕਤਾ ਗਤੀਵਿਧੀਆਂ ਦੌਰਾਨ ਦਸਤਾਂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨ, ਸਾਬਣ ਨਾਲ ਚੰਗੀ ਤਰ੍ਹਾਂ ਨਾਲ ਹੱਥ ਧੋਣ ,ਛੋਟੇ ਬੱਚਿਆਂ ਨੂੰ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪਿਲਾਉਣ ਅਤੇ ਪੂਰੀ ਖੁਰਾਕ ਦੇਣ,ਨਿਜੀ ਸਾਫ ਸਫਾਈ ਤੇ ਧਿਆਨ ਕੇਂਦਰਿਤ ਕਰਨ, ਸੰਕਰਮਣ ਦੀ ਰੋਕਥਾਮ ਬਾਰੇ ਸਿਹਤ ਸਿੱਖਿਆ ਦੇਣ ਅਤੇ ਟੀਕਾਕਰਨ ਦੀ ਮਹੱਤਤਾ ਸਮੇਤ ਲੋੜੀਂਦਾ ਪੋਸ਼ਟਿਕ ਅਹਾਰ ਲੈਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈਂ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਮੁਹਿਮ ਦੌਰਾਨ ਸਪੈਸ਼ਲ ਜਿੰਕ ਅਤੇ ਓ ਆਰ.ਐਸ ਕਾਰਨਰ ਦੀ ਸਥਾਪਿਤ ਕੀਤੇ ਗਏ ਹਨ ਤੇ ਸਮੂਹ ਸਟਾਫ ਨੂੰ ਇਸ ਸਬੰਧੀ ਸਿਖਿਅਤ ਵੀ ਕੀਤਾ ਗਿਆ ਤਾਂ ਜ਼ੋ ਕਿ ਦਸਤਾਂ ਦੌਰਾਨ ਉਹ ਬੱਚਿਆਂ ਦੀ ਸਹੀ ਦੇਖਭਾਲ ਕਰ ਸਕਣ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਜ਼ੀਰੋ ਤੋਂ ਲੈ ਕੇ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ 2 -2 ਓ.ਆਰ.ਐਸ ਦੇ ਪੈਕਟ ਅਤੇ 14 -14  ਜਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੇ ਤਾਂ ਜੋ ਲੋੜ ਪੈਣ ਤੇ ਬੱਚੇ ਨੂੰ ਘਰ ਵਿੱਚ ਹੀ ਮੁੱਢਲੀ ਮੈਡੀਕਲ ਸਹਾਇਤਾ ਦਿੱਤੀ ਜਾ ਸਕੇ।

ਇਸ ਮੌਕੇ ਡਾ. ਬਲਦੇਵ ਡਿਪਟੀ ਮੈਡੀਕਲ ਕਮਿਸ਼ਨਰ ਰਾਜ ਰਾਣੀ ਜਿਲਾ ਮਾਸ ਮੀਡੀਆ ਅਫਸਰ, ਰਿਤੂ ਡਿਪਟੀ ਮਾਸ ਮੀਡੀਆ ਅਫਸਰ, ਹਰਵਿੰਦਰ ਸੈਣੀ ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਪ੍ਰੋਮ ਮੀਲਾ ਦੇਵੀ ਆਦਿ ਹਾਜ਼ਰ ਸਨ।

 

Tags: Health , Dr. Manu Vij , Civil Surgeon Rupnagar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD