Wednesday, 03 July 2024

 

 

ਖ਼ਾਸ ਖਬਰਾਂ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ 'ਤੇ ਚਲਾਨ ਕਰਨ ਦੇ ਹੁਕਮ ਜਾਰੀ ਅਕਾਲੀ ਦਲ ਨਾਲ ਸਬੰਧਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ

ਲੰਬਿਤ ਪਈਆ ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 01 Jul 2024

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਨਵਕੀਰਤ ਸਿੰਘ, ਨਾਇਬ ਤਹਿਸੀਲਦਾਰ ਚੋਹਲਾ ਸਾਹਿਬ, ਨਾਇਬ ਤਹਿਸੀਲਦਾਰ ਤਰਨ ਤਾਰਨ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆ ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੁਸਾਵੀਆ ਦੀ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ ਅਤੇ ਰੈਵੀਨਿਊ ਰਿਕਾਰਡ ਵਿੱਚੋਂ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਗਰਾਊਂਡ ਟਰੁਥਿੰਗ ਸਰਵੈ ਦੀ ਪ੍ਰਗਤੀ ਨੂੰ ਵਾਚਿਆ ਗਿਆ।ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੋਟੀਫਾਈ ਪਿੰਡਾਂ ਵਿਚ ਕੰਮ ਨੂੰ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ “ਮੇਰਾ ਘਰ, ਮੇਰੇ ਨਾਮ” ਸਕੀਮ ਯੋਜਨਾਬੰਦੀ ਅਤੇ ਮਾਲੀਆ ਉਗਰਾਹੀ ਨੂੰ ਸੁਚਾਰੂ ਬਣਾਉਣ ਵਿਚ ਸਹਾਈ ਸਾਬਤ ਹੋਵੇਗੀ, ਇਸੇ ਤਰ੍ਹਾਂ ਇਹ ਪੇਂਡੂ ਹਲਕਿਆਂ ਵਿਚ ਜਾਇਦਾਦ ਦੇ ਅਧਿਕਾਰਾਂ ਬਾਰੇ ਸਪੱਸ਼ਟਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ ਜਾਇਦਾਦ ਸਬੰਧੀ ਵਿਵਾਦ ਨੂੰ ਸੁਲਝਾਉਣ ਵਿੱਚ ਮੱਦਦ ਮਿਲੇਗੀ।

ਉਹਨਾਂ ਕਿਹਾ ਕਿ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ ‘ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD