Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ

31 ਅਗਸਤ ਤੱਕ ਚਲਾਈ ਜਾਣ ਵਾਲੀ“ਸਟਾਪ ਡਾਇਰੀਆ “ ਮੁਹਿੰਮ ਦੌਰਾਨ 46000 ਬੱਚਿਆਂ ਨੂੰ ਕੀਤਾ ਜਾਵੇਗਾ ਕਵਰ-ਡਿਪਟੀ ਕਮਿਸ਼ਨਰ

Health, Senu Duggal, DC Fazilka, Fazilka, Deputy Commissioner Fazilka

5 Dariya News

5 Dariya News

5 Dariya News

ਫ਼ਾਜ਼ਿਲਕਾ , 01 Jul 2024

ਬਰਸਾਤਾਂ ਦੇ ਮੌਸਮ ਦੌਰਾਨ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਉਣ ਵਾਸਤੇ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ “ ਸਟਾਪ ਡਾਇਰੀਆ “ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਲਗਭਗ 46000 ਬੱਚਿਆਂ ਨੂੰ ਘਰ-ਘਰ ਜਾ ਕੇ 2 ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ। 2 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜਿੰਕ ਦੀਆਂ 14-14 ਗੋਲੀਆਂ ਦਿੱਤੀਆਂ ਜਾਣਗੀਆਂ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ  ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ ਸਟਾਪ ਡਾਇਰੀਆ " ਮੁਹਿੰਮ ਸਬੰਧੀ ਮੁਹਿੰਮ ਨੂੰ ਲਾਂਚ ਕਰਨ ਸਮੇਂ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਚਿਆਂ ਦੀ ਸਿਹਤ ਨੂੰ ਲੈ ਕੇ ਸਮੇਂ-ਸਮੇਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਦੇ ਹਨ ਜਿਸ ਤਹਿਤ ਮੁਹਿੰਮ ਚਲਾ ਕੇ ਬਚਿਆਂ ਨੂੰ ਸਿਹਤ ਪ੍ਰਤੀ ਧਿਆਨ ਰੱਖਣ ਅਤੇ ਮੁਹਿੰਮ ਨਾਲ ਸਬੰਧਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਮੌਸਮ ਦੇ ਬਦਲਾਅ ਦੇ ਅਨੁਸਾਰ ਬਚਿਆਂ ਦੀ ਸਿਹਤ ਨੂੰ ਨੁਕਸਾਨ ਨਾ ਹੋਵੇ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀ ਡਾਇਰੀਆ ਕਾਰਨ ਹੋਣ ਵਾਲੀ ਮੌਤ ਦੀ ਦਰ ਨੂੰ ਘਟਾਉਣਾ ਹੈ। ਇਸ ਮੌਕੇ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਅਤੇ ਡਾ. ਹਰਵਿੰਦਰ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ, ਜਿਨ੍ਹਾਂ ਨੂੰ ਓ.ਆਰ.ਐੱਸ. ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। 

ਦਸਤ ਕਾਰਨ ਹੋਣ ਵਾਲੀਆਂ ਲਗਭਗ ਸਾਰੀਆਂ ਮੌਤਾਂ ਨੂੰ ਓਰਲ ਰੀਹਾਈਡਰੇਸ਼ਨ ਸਾਲਟ (ਓ.ਆਰ.ਐਸ) ਦੀ ਸਹੀ ਮਾਤਰਾ ਅਤੇ ਜ਼ਿੰਕ ਦੀਆਂ ਗੋਲੀਆਂ ਦੀ ਖੁਰਾਕ ਦੇ ਨਾਲ-ਨਾਲ ਬੱਚੇ ਦੁਆਰਾ ਲੋੜੀਂਦੀ ਪੋਸ਼ਣ ਦੇ ਸੇਵਨ ਨਾਲ ਰੋਕਿਆ ਜਾ ਸਕਦਾ ਹੈ। ਡਾ. ਕਵਿਤਾ ਸਿੰਘ ਜਿਲਾ ਪਰਿਵਾਰ ਭਲਾਈ ਅਫਸਰ ਨੇ ਡਾਇਰੀਆ ਕਾਰਨ ਜ਼ੀਰੋ ਮੌਤਾਂ ਦੇ ਟੀਚੇ ਦੀ ਪ੍ਰਾਪਤੀ ਲਈ ਜਨਤਾ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿਲਾ ਫ਼ਾਜ਼ਿਲਕਾ ਅਧੀਨ ਸਾਰੇ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਸਿਹਤ ਕਰਮਚਾਰੀ ਓ.ਆਰ.ਐਸ ਤਿਆਰ ਕਰਨ ਦੇ ਤਰੀਕੇ ਬਾਰੇ ਲੋਕਾਂ ਨੂੰ ਦੱਸ ਰਹੇ ਹਨ। 

ਉਹਨਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਹਰ ਘਰ ਵਿੱਚ ਪਹੁੰਚ ਕੇ ਲੋਕਾਂ ਨੂੰ ਦਸਤ ਦੇ ਇਲਾਜ ਅਤੇ ਰੋਕਥਾਮ ਦੇ ਉਪਾਅ ਪ੍ਰਤੀ ਜਾਗਰੂਕ  ਕਰਨਗੇ। ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾਕਟਰ ਏਰਿਕ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਫ ਪਾਣੀ ਪੀਣਾ ਚਾਹੀਦਾ ਹੈ , ਪੀਣ ਵਾਲੇ ਪਾਣੀ ਨੂੰ ਹਮੇਸ਼ਾ ਢੱਕ ਕੇ ਰੱਖੋ ,ਆਪਣਾ ਆਲਾ-ਦੁਆਲਾ ਸਾਫ਼ ਰੱਖੋ । ਘੱਟੋ-ਘੱਟ ਛੇ ਮਹੀਨੇ ਤੱਕ ਮਾਂ ਦਾ ਦੁੱਧ ਪਿਲਾਉਣ  ਅਤੇ ਸਮੇਂ-ਸਮੇਂ ਸਿਰ ਆਪਣੇ ਹੱਥ ਧੋਵੋ। 

ਇਨ੍ਹਾਂ ਸਾਰਿਆਂ ਉਪਰਾਲਿਆਂ ਨਾਲ ਅਤੇ  ਉਚਿਤ ਪੋਸ਼ਣ ਨਾਲ ਦਸਤ ਨੂੰ ਰੋਕਿਆ ਜਾ ਸਕਦਾ ਹੈ।ਦਸਤ ਨੂੰ ਰੋਕਣ ਲਈ  ਸਵੱਛਤਾ ਬਣਾਈ ਰੱਖਣ ਦੀ ਜ਼ਰੂਰਤ ਹੈ  ਅਤੇ ਬਿਮਾਰੀ ਦੇ ਇਲਾਜ ਲਈ ਓ.ਆਰ.ਐੱਸ. ਅਤੇ ਜ਼ਿੰਕ ਥੈਰੇਪੀ ਕਾਰਗਰ ਹੈ। ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਦਿਵੇਸ਼ ਕੁਮਾਰ ਬੀ ਸੀ ਸੀ ਸੁਖਦੇਵ ਸਿੰਘ ਹਾਜਰ ਸੀ।

 

Tags: Health , Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD