Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਡੀ.ਪੀ.ਆਰ.ਓ. ਦਫ਼ਤਰ ਪਟਿਆਲਾ ਦੇ ਕਰਮਚਾਰੀ ਰਜਿੰਦਰ ਸਿੰਘ ਵਿਰਕ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਦੇਸ਼ ਵਿੱਚ ਦੋ ਆਈਪੀਐਲ ਚੱਲ ਰਹੇ ਹਨ, ਪਹਿਲਾ ਹੈ ਇੰਡੀਅਨ ਪ੍ਰੀਮੀਅਰ ਲੀਗ, ਜਿਸ ਵਿੱਚ ਬੈਟ-ਬਾਲ ਨਾਲ ਖੇਡ ਖੇਡੀ ਜਾਂਦੀ ਹੈ ਅਤੇ ਦੂਜੀ ਹੈ ਇੰਡੀਆ ਪੇਪਰ ਲੀਕ, ਜਿਸ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ - ਰਾਘਵ ਚੱਢਾ 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਮੁੱਦੇ ਉਠਾਏ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

 

ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ

ਜੇ.ਸੀ.ਬੀ., ਪੋਕਲੇਨ ਮਸ਼ੀਨਾਂ ਤੇ ਪੈਟਰੋਲ ਪੰਪਾਂ ਦੇ ਵੇਰਵੇ ਤੁਰੰਤ ਪੇਸ਼ ਕਰਨ ਦੀ ਹਦਾਇਤ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 01 Jul 2024

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਫਲੱਡ ਸੀਜ਼ਨ 2024 ਦੀਆਂ ਤਿਆਰੀਆਂ ਸੰਬੰਧੀ, ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ਼ ਮੀਟਿੰਗ ਕੀਤੀ ਅਤੇ ਸਮੂਹ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਅਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਐਸ.ਡੀ.ਐਮ ਪਿਛਲੇ ਸਾਲ ਮਾਨਸੂਨ ਦੌਰਾਨ ਪ੍ਰਭਾਵਤ ਹੋਏ ਪਿੰਡਾਂ ਦਾ ਦੌਰਾ ਕਰਨਗੇ ਅਤੇ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਤੋਂ ਸੁਝਾਅ ਲੈਣਗੇ ਕਿ ਕਿਵੇਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਯੁਕਤ ਰੂਪ ਵਿਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨੂੰ ਨਿਪਟਿਆ ਜਾ ਸਕੇ। 

ਮੀਟਿੰਗ ਵਿਚ ਉਨ੍ਹਾਂ ਵਲੋਂ ਸਿਹਤ ਵਿਭਾਗ ਨੂੰ ਕਲੋਰੀਨ ਅਤੇ ਦਵਾਈਆਂ ਦੇ ਮੁਕੰਮਲ ਭੰਡਾਰ ਯਕੀਨੀ ਕਰਨ ਦੀ ਹਦਾਇਤ ਕੀਤੀ ਅਤੇ ਬਿਜਲੀ ਵਿਭਾਗ ਨੂੰ ਵੀ ਹਰ ਪੱਧਰ ਉਤੇ ਪੁੱਖਤਾ ਪ੍ਰਬੰਧ ਕਰਨ ਬਾਰੇ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਹੜ ਤੋਂ ਸੁਰੱਖਿਆ ਸਬੰਧੀ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਐਸ.ਡੀ.ਐਮ ਨੂੰ ਆਪਣੇ ਇਲਾਕਿਆਂ ਵਿਚ ਜਾ ਕੇ ਡਰੇਨਾਂ, ਚੋਏ, ਖੱਡਾਂ, ਚੈੱਕ ਡੈਮ ਦੇ ਬੰਨ੍ਹਾਂ ਅਤੇ ਸਫਾਈ ਲਈ ਕੀਤੀ ਜਾ ਰਹੇ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਵੀ ਕੀਤੀ। 

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮੌਜੂਦ ਜੇ.ਸੀ.ਬੀ, ਪੋਕਲੇਨ ਮਸ਼ੀਨਾਂ ਅਤੇ ਪੈਟਰੋਲ ਪੰਪਾਂ ਦੇ ਵੇਰਵੇ ਤੁਰੰਤ ਪੇਸ਼ ਕੀਤੇ ਜਾਣ ਤਾਂ ਜੋ ਲੋੜ ਪੈਣ ਉਤੇ ਇਨ੍ਹਾਂ ਮਸ਼ੀਨਾਂ ਦੀ ਯੋਗ ਵਰਤੋਂ ਕੀਤੀ ਜਾ ਸਕੇ। ਬਰਸਾਤਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਡਰੇਨਾਂ, ਨਾਲਿਆਂ ਦੀ ਸਫ਼ਾਈ, ਟੁੱਟੀਆਂ ਪੁਲੀਆਂ ਤੇ ਸੜਕਾਂ ਨੂੰ ਠੀਕ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਵਿਭਾਗ ਅਤੇ ਡਰੇਨੇਜ ਵਿਭਾਗ ਆਪਸ ਵਿੱਚ ਵਿਚਾਰ ਵਟਾਂਦਰੇ ਕਰਦੇ ਹੋਏ, ਆਉਣ ਵਾਲੀ ਸਮੱਸਿਆ ਦਾ ਹੱਲ ਯਕੀਨੀ ਕਰਨ ਲਈ ਮਿਲ ਕੇ ਕੰਮ ਕਰਨ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਐਸ.ਡੀ.ਐਮ ਰੂਪਨਗਰ ਨਵਦੀਪ ਕੁਮਾਰ, ਐਸ.ਡੀ.ਐਮ ਅਨੰਦਪੁਰ ਸਾਹਿਬ ਰਾਜਪਾਲ ਸਿੰਘ ਸੇਖੋ, ਐਸ.ਡੀ.ਐਮ ਮੋਰਿੰਡਾ/ਮੁੱਖ ਮੰਤਰੀ ਫੀਡਲ ਅਫਸਰ ਸੁਖਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD