Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ

ਜਿ਼ਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਹਰ ਹਫ਼ਤੇ ਲੱਗਣਗੇ ਅਜਿਹੇ ਲੋਕ ਪੱਖੀ ਕੈਂਪ: ਜਤਿੰਦਰ ਜੋਰਵਾਲ

Jitendra Jorwal, DC Sangrur, Deputy Commissioner Sangrur, Sangrur, Bhagwant Mann Sarkar Tuhade Dwar

Web Admin

Web Admin

5 Dariya News

ਧੂਰੀ/ਸੰਗਰੂਰ , 02 Jul 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪ, ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਜਾ ਕੇ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿ਼ਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਧੂਰੀ ਨੇੜਲੇ ਪਿੰਡ ਭਲਵਾਨ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ ਕੀਤਾ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਤੇ ਅਮਲਾ ਖੁਦ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਦੀਆਂ ਪ੍ਰਸ਼ਾਸਨਿਕ ਜ਼ਰੂਰਤਾਂ ਨੂੰ ਪੂਰਾ ਕਰ ਰਿਹਾ ਹੈ ਤਾਂ ਜ਼ੋ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਆਉਣ—ਜਾਣ ਵਿੱਚ ਆਪਣਾ ਸਮਾਂ ਤੇ ਧਨ ਨਸ਼ਟ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕੈਂਪ ਦੌਰਾਨ ਲਗਭਗ 3 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਤ ਸਮੱਸਿਆਵਾਂ ਦੇ ਤਰਜੀਹੀ ਆਧਾਰ 'ਤੇ ਯੋਗ ਨਿਪਟਾਰੇ ਦੇ ਆਦੇਸ਼ ਦਿੱਤੇ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਪੱਖੀ ਸੋਚ ਨੂੰ ਜਿ਼ਲ੍ਹੇ ਵਿੱਚ ਇੰਨ ਬਿੰਨ ਲਾਗੂ ਕਰਦੇ ਹੋਏ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੇ ਕੰਮਕਾਰ ਕਰਵਾਉਣ ਵਿੱਚ ਵਿਭਾਗੀ ਪੱਧਰ 'ਤੇ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪੱਧਰ 'ਤੇ ਲੋਕਾਂ ਕੋਲੋਂ ਕੰਮ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਫੌਰੀ ਮਾਮਲਾ ਧਿਆਨ ਵਿੱਚ ਲਿਆਂਦਾ ਜਾਵੇ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਰਗਰਮ ਯਤਨ ਕੀਤੇ ਜਾ ਰਹੇ ਹਨ ਜਿਸ ਵਿੱਚ ਲੋਕਾਂ ਦੇ ਸਹਿਯੋਗ ਦੀ ਵੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਮਾਪੇ ਪੂਰੀ ਗੰਭੀਰਤਾ ਨਾਲ ਆਪਣੇ ਬੱਚਿਆਂ ਦੀ ਨਿਗਰਾਨੀ ਕਰਨ ਅਤੇ ਜੇਕਰ ਕਿਸੇ ਦੇ ਪਰਿਵਾਰ, ਰਿਸ਼ਤੇਦਾਰੀ ਜਾਂ ਆਲੇ ਦੁਆਲੇ ਕੋਈ ਵੀ ਵਿਅਕਤੀ ਨਸਿ਼ਆਂ ਦੀ ਆਦਤ ਵਿੱਚ ਫਸਿਆ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਜ਼ਰੂਰ ਦਾਖਲ ਕਰਵਾਇਆ ਜਾਵੇ ਤਾਂ ਜੋ ਉਸ ਦਾ ਮੁਫ਼ਤ ਅਤੇ ਸਹੀ ਇਲਾਜ ਹੋ ਸਕੇ ਅਤੇ ਤੰਦਰੁਸਤ ਹੋ ਕੇ ਸਮਾਜ ਵਿੱਚ ਇੱਕ ਚੰਗੇ ਨਾਗਰਿਕ ਵਜੋਂ ਜੀਵਨ ਗੁਜ਼ਾਰ ਸਕੇ।

ਉਨ੍ਹਾਂ ਕਿਹਾ ਕਿ ਨਸ਼ਾ ਕਰਨਾ ਇੱਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਏਰੀਏ ਵਿੱਚ ਕੋਈ ਨਸ਼ਾ ਤਸਕਰ ਸਰਗਰਮ ਹੈ ਤਾਂ ਉਸ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਪਿੰਡ ਭਲਵਾਨ, ਭੋਜ਼ੋਵਾਲੀ, ਪਲਾਸੌਰ ਆਦਿ ਪਿੰਡਾਂ ਦੇ ਨਿਵਾਸੀਆਂ ਨੇ ਪੰਜਾਬ ਸਰਕਾਰ ਦੁਆਰਾ ਲਗਵਾਏ ਗਏ ਇਸ ਕੈਂਪ ਨੂੰ ਵਰਦਾਨ ਦੱਸਿਆ ਅਤੇ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਇਸ ਮੌਕੇ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਡਾ. ਆਦਿਤਿਆ ਸ਼ਰਮਾ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਐਸਂ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਡੀ.ਐਸ.ਪੀ ਤਲਵਿੰਦਰ ਸਿੰਘ, ਤਹਿਸੀਲਦਾਰ ਦਿਵਿਆ ਸਿੰਗਲਾ, ਬੀ.ਡੀ.ਪੀ.ਓ ਪਰਦੀਪ ਕੁਮਾਰ ਆਦਿ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD