Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 02 Jul 2024

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਾਮੀ ਮੌਨਸੂਨ ਸੀਜਨ 2024 ਦੌਰਾਨ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ ਅਤੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਸਫਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇ ਅਤੇ ਹੜਾਂ ਦੌਰਾਨ ਰਾਹਤ ਕਾਰਜਾਂ ਲਈ ਵਰਤੇ ਜਾਣ ਵਾਲੇ ਸਮਾਨ ਦੀ ਜੇਕਰ ਜਰੂਰਤ ਦੇ ਮੁਕਾਬਲੇ ਘਾਟ ਹੈ ਤਾਂ ਉਸਦੀ ਪੂਰਤੀ ਹੁਣੇ ਤੋਂ ਕਰ ਲਈ ਜਾਵੇ।

ਮੀਟਿੰਗ ਦੌਰਾਨ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਯੂ. ਡੀ.) ਨੂੰ ਸਮੂਹ ਕਾਰਜ ਸਾਧਕ ਅਫਸਰਾਂ ਨਾਲ ਸ਼ਹਿਰਾਂ ਦੇ ਹੜ੍ਹ ਰੋਕੂ ਕੰਮਾਂ ਦੀ ਤਿਆਰੀ ਦਾ ਰੀਵਿਊ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੂੰ ਪਿੰਡਾਂ ਵਿੱਚ ਮੁਕੰਮਲ ਪ੍ਰਬੰਧ ਅਤੇ ਪਿੰਡ ਹਰਸਾ ਬੇਲਾ ਨੰਗਲ ਵਿਖੇ ਕਰਵਾਏ ਜਾ ਰਹੇ ਹੜ ਰੋਕੂ ਕੰਮਾਂ ਦਾ ਨਿਰੀਖਣ ਕਰਨ ਲਈ ਕਿਹਾ।

ਡਾ. ਪ੍ਰੀਤੀ ਯਾਦਵ ਨੇ ਕਾਰਜਕਾਰੀ ਇੰਜੀਨੀਅਰ ਡਰੇਨਜ਼ ਕਮ ਮਾਈਨਿੰਗ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਕਰਵਾਏ ਜਾ ਰਹੇ ਹੜ੍ਹ ਰੋਕੂ ਕੰਮਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਕਾਰਜਕਾਰੀ ਇੰਜੀਨੀਅਰ ਡਰੇਨਜ ਕਮ ਮਾਈਨਿੰਗ ਸ੍ਰੀ ਅਨੰਦਪੁਰ ਸਾਹਿਬ ਨੂੰ ਲੋਧੀਪੁਰ ਬੁਰਜ ਚੰਦਪੁਰ ਚੌਕ ਵਿਖੇ ਕਰਵਾਏ ਜਾ ਰਹੇ ਹੜ੍ਹ ਰੋਕੂ ਕੰਮਾਂ ਦਾ ਮੌਕਾ ਚੈੱਕ ਕਰਨ ਲਈ ਕਿਹਾ। 

ਉਨ੍ਹਾਂ ਹਦਾਇਤ ਕੀਤੀ ਕਿ ਉਹ ਪਿੰਡਾਂ ਦੇ ਮੋਹਤਬਾਰ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਹੜ੍ਹਾਂ ਸਬੰਧੀ ਆਉਣ ਵਾਲੀ ਮੁਸ਼ਕਲਾ ਦਾ ਹੱਲ ਕਰਨਗੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਨੂੰ ਭੰਗਲ ਪਿੰਡ ਵਿਖੇ ਭੰਗਲ ਖੰਡ ਦਾ ਮੌਕਾ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਉਪ ਮੰਡਲ ਮੈਜਿਸਟਰੇਟ ਰੂਪਨਗਰ ਨੂੰ ਖੱਡ ਬਠਲੌਰ, ਬੁੱਧਕੀ ਨਦੀ, ਫੱਸੇ, ਸੁਰਤਾਪੁਰ ਅਤੇ ਬਸੰਤ ਨਗਰ ਵਿਖੇ ਹੜ੍ਹਾਂ ਦੀ ਰੋਕਥਾਮ ਸਬੰਧੀ ਕਰਵਾਏ ਜਾ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ ਕਿਹਾ। 

ਉਨ੍ਹਾਂ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਨੂੰ ਪਿੰਡ ਛੋਟਾ ਦਾਊਦਪੁਰ ਵਿਖੇ ਡਰੇਨ ਸਬੰਧੀ ਕੀਤੀ ਜਾ ਕਾਰਵਾਈ ਬਾਰੇ ਕਾਰਜਕਾਰੀ ਇੰਜੀਨੀਅਰ ਕਮ ਮਾਇਨਿੰਗ ਮੰਡਲ ਰੂਪਨਗਰ ਨਾਲ ਮੌਕਾ ਚੈੱਕ ਕਰਨ ਦੀ ਹਦਾਇਤ ਕੀਤੀ। ਉਪ ਮੰਡਲ ਮੈਜਿਸਟਰੇਟ ਮੋਰਿੰਡਾ ਵੱਲੋਂ ਸਿੰਘ, ਡੂਮਛੇੜੀ, ਓਇੰਦ ਦਾ ਮੌਕਾ ਚੈਕ ਕਰਨ ਲਈ ਕਿਹਾ।

ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਕਾਰਜਕਾਰੀ ਇੰਜੀਨੀਅਰ ਮਾਈਨਿੰਗ ਸ਼੍ਰੀ ਹਰਸ਼ਾਂਤ ਵਰਮਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਸ਼੍ਰੀ ਮਾਈਕਲ, ਕਾਰਜਕਾਰੀ ਇੰਜੀਨੀਅਰ ਸ. ਹਰਜੀਤਪਾਲ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD