Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ

ਡਿਪਟੀ ਕਮਿਸ਼ਨਰ ਨੇ ਵਿਸ਼ੇਸ ਤੌਰ ‘ਤੇ ਪਹੁੰਚਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼

Sandeep Kumar, DC Tarn Taran, Tarn Taran, Deputy Commissioner Tarn Taran, Bhagwant Mann Sarkar Tuhade Dwar

5 Dariya News

5 Dariya News

5 Dariya News

ਤਰਨ ਤਾਰਨ , 02 Jul 2024

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਨੌਰੰਗਾਬਾਦ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ  ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਆਪ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਵਿਸ਼ੇਸ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਬਾਠ, ਸੰਘੇ, ਰੈਸ਼ੀਆਣਾ, ਸ਼ੇਖਚੱਕ ਅਤੇ ਮੱਲਮੋਹਰੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ 90 ਤੋਂ ਵੱਧ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਉਨਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਸਮੇਂ ਸਿਰ ਮੁਹੱਈਆਂ ਕਰਵਾਉਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਵਿਸ਼ੇਸ ਕੈਂਪਾਂ ਦੌਰਾਨ ਲੋਕਾਂ ਨੂੰ ਹੁਣ ਬਿਨ੍ਹਾਂ ਦੇਰੀ ਨਿਰਧਾਰਿਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮਿਲ ਸਕਣਗੀਆਂ।ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਬੂਟੇ ਲਗਾਏ ਗਏ ਅਤੇ ਲੋਕਾਂ ਨੂੰ ਵੀ ਬੂਟਿਆਂ ਦੀਆਂ ਵੰਡ ਕੀਤੀ ਗਈ।

 

Tags: Sandeep Kumar , DC Tarn Taran , Tarn Taran , Deputy Commissioner Tarn Taran , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD