Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ

ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਲਗਾਇਆ ਪੌਦਾ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 02 Jul 2024

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ. ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਜਾਇਬ ਘਰ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਤਿਆਰ ਕੀਤੇ ਗਏ ਬਰੋਸ਼ਰ ਅਤੇ ਪੋਰਟਰੇਟ ਨੂੰ ਰਲੀਜ ਕੀਤਾ। ਉਨ੍ਹਾਂ ਕਿਹਾ ਕਿ ਇਹ ਬ੍ਰੋਸ਼ਰ ਅਤੇ ਪੋਰਟਰੇਟ  ਪੰਜਾਬ ਦੇ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ। 

ਡਿਪਟੀ ਕਮਿਸ਼ਨਰ ਨੇ ਇਸ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਨਮਨ ਕੀਤਾ ਅਤੇ ਅਜਾਇਬ ਘਰ ਦੇ ਬਾਹਰ ਪੌਦਾ ਵੀ ਲਗਾਇਆ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ, ਗੁੱਡ ਗਵਰਨਸ ਫੈਲੋ ਅਸ਼ਮੀਤਾ ਪਰਮਾਰ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬ੍ਰੋਸ਼ਰ ਅਤੇ ਪੋਰਟਰੇਟ ਨੂੰ ਜਾਰੀ ਕਰਨ ਉਪਰੰਤ ਕਿਹਾ ਕਿ ਉੱਘੇ ਲੇਖਕ ਅਤੇ ਕੁਦਰਤ ਕਲਾਕਾਰ ਹਰਪ੍ਰੀਤ ਸੰਧੂ ਐਡਵੋਕੇਟ ਦੁਆਰਾ ਸੰਕਲਿਤ ਚਿੱਤਰਕਾਰੀ ਬਰੋਸ਼ਰ ਅਜਾਇਬ ਘਰ ਦੀ ਇਤਿਹਾਸਕ ਅਤੇ ਦੇਸ਼ ਭਗਤੀ ਦੀ ਝਲਕ ਨੂੰ ਉਜਾਗਰ ਕਰਦਾ ਹੈ ਅਤੇ ਅਜਾਇਬ ਘਰ ਬਾਰੇ ਆਮ ਜਾਣਕਾਰੀ ਦੇ ਨਾਲ ਨਾਲ ਪੰਜਾਬ ਦੇ ਨਾਗਰਿਕਾਂ ਨੂੰ ਅਜਾਇਬ ਘਰ ਦੇਖਣ ਅਤੇ ਸਿੱਖਿਆ ਲੈਣ ਲਈ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਾਇਬ ਘਰ ਯਾਦਗਾਰਾਂ ਵਜੋਂ ਚਿੰਨ੍ਹਿਤ ਕੀਤੇ ਜਾਂਦੇ ਹਨ ਜੋ ਸਮਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਸਾਨੂੰ ਇਤਿਹਾਸਕ ਤੱਥਾਂ, ਸੱਭਿਆਚਾਰਕ ਅਤੇ ਸਮਾਜਿਕ ਘਟਨਾਵਾਂ ਬਾਰੇ ਚਾਨਣਾ ਪਾਉਂਦੇ ਹਨ ਜੋ ਤੁਹਾਨੂੰ ਸ਼ਾਨਦਾਰ ਵਿਰਸੇ ਦੇ ਅਨੋਖੇ ਸੁਹਜ ਵੱਲ ਵਾਪਸ ਲੈ ਜਾਂਦੇ ਹਨ। 

ਅਜਾਇਬ ਘਰ ਸਮਾਜ ਦੇ ਅੰਦਰ ਅਮੀਰ ਵਿਰਾਸਤ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਸਾਡੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਸਾਡੀ ਮਦਦ ਕਰਦੇ ਹਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਖਟਕੜ ਕਲਾਂ ਦੇ ਅਜਾਇਬ ਘਰ ਦੀ ਮਹੱਤਤਾ ਨੂੰ ਦਰਸਾਉਂਦੀ ਚਿੱਤਰ ਕਲਾ ਦੇ ਕੰਮ ਨੂੰ ਸੰਕਲਿਤ ਕਰਨ ਲਈ ਉੱਘੇ ਲੇਖਕ, ਵਿਰਾਸਤੀ ਪ੍ਰਮੋਟਰ ਅਤੇ ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਇਹ ਜਾਣਕਾਰੀ ਭਰਪੂਰ ਤਸਵੀਰਾਂ ਵਾਲੇ ਬਰੋਸ਼ਰ ਵਜੋਂ ਖਟਕੜ ਕਲਾਂ, ਐਸ.ਬੀ.ਐਸ. ਨਗਰ ਵਿੱਚ ਸ਼ਾਨਦਾਰ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਨੂੰ ਉਜਾਗਰ ਕਰਦਾ ਹੈ।

ਲੇਖਕ ਹਰਪ੍ਰੀਤ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਬੀ.ਐਸ.ਨਗਰ ਵੱਲੋਂ ਸ਼ੁਰੂ ਕੀਤੇ ਗਏ ਚਿੱਤਰਕਾਰੀ ਕਿਤਾਬਚੇ ਰਾਹੀਂ ਸਮਾਜ ਅੰਦਰ ਇਹ ਸੰਦੇਸ਼ ਫੈਲਾਏਗਾ ਕਿ ਇਤਿਹਾਸ ਤਾਂ ਹੀ ਜ਼ਿੰਦਾ ਰੱਖਿਆ ਜਾ ਸਕਦਾ ਹੈ ਜੇਕਰ ਅਸੀਂ ਅਜਿਹੀਆਂ ਇਤਿਹਾਸਕ ਸਮਾਰਕਾਂ ਨੂੰ ਸੰਭਾਲ ਕੇ ਰੱਖਾਂਗੇ, ਜੋ ਇੱਕ ਪੀੜ੍ਹੀ ਨੂੰ ਦੂਜੀ ਪੀੜ੍ਹੀ ਨਾਲ ਜੋੜਨਗੀਆਂ। ਸ਼ਹੀਦ ਭਗਤ ਸਿੰਘ ਅਜਾਇਬ ਘਰ ਖਟਕੜ ਕਲਾਂ ਜੋ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਮਿਊਜ਼ੀਅਮ ਨੂੰ ਦੇਖਣ ਲਈ ਪ੍ਰੇਰਿਤ ਕਰੇਗਾ ਤਾਂ ਜੋ ਦੇਸ਼ ਭਗਤੀ ਦਾ ਜਜ਼ਬਾ ਉਨ੍ਹਾਂ ਦੇ ਮਨਾਂ ਵਿੱਚ ਵਸੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇਤਿਹਾਸਕ ਦੌਰ ਦੀ ਯਾਦ ਦਿਵਾਉਂਦਾ ਰਹੇ। 

ਉਨ੍ਹਾਂ ਨੂੰ ਸਾਡੀ ਮਾਤ ਭੂਮੀ ਲਈ ਇਸ ਮਹਾਨ ਸ਼ਹੀਦ ਦੀ ਮਹਾਨ ਕੁਰਬਾਨੀ ਦੇ ਪਿੱਛੇ ਦਾ ਇਤਿਹਾਸ ਦੱਸੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇਸ ਸਮਾਗਮ ਦੌਰਾਨ ਹਾਜ਼ਰ ਮਹਿਮਾਨਾਂ ਨੂੰ ਤਸਵੀਰ ਵਾਲਾ ਬਰੋਸ਼ਰ ਵੰਡਿਆ ਅਤੇ ਦਰਸ਼ਕਾਂ ਲਈ ਅਜਾਇਬ ਘਰ ਵਿੱਚ ਵੀ ਰੱਖਿਆ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD