Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ

ਮਿਸ਼ਨ ਐਕਸੀਲੈਂਸ, ਅਕਾਦਮਿਕ ਤੇ ਖੇਡ ਗਤੀਵਿਧੀਆਂ ਸਮੇਤ ਸਮੁੱਚੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਬਾਲੀਆਂ/ਸੰਗਰੂਰ , 02 Jul 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੀ ਵਿਦਿਅਕ ਤੇ ਖੇਡਾਂ ਸਬੰਧੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਤੋਂ ਬੱਚਿਆਂ ਦੇ ਹੁਨਰ, ਦਿਲਚਸਪੀ ਤੇ ਸਮਰੱਥਾ ਬਾਰੇ ਫੀਡਬੈਕ ਹਾਸਲ ਕੀਤੀ ਅਤੇ ਮਿਸ਼ਨ ਐਕਸੀਲੈਂਸ ਤਹਿਤ ਬੱਚਿਆਂ ਦੇ ਵਿਅਕਤੀਤਵ ਵਿੱਚ ਨਿਖਾਰ ਲਿਆਉਣ ਲਈ ਅਧਿਆਪਕਾਂ ਦੇ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਉ

ਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਬੱਚਿਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਣ ਤਾਂ ਜੋ ਬੱਚੇ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਨੂੰ ਛੂਹ ਸਕਣ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮਿਸ਼ਨ ਐਕਸੀਲੈਂਸ ਵਿਦਿਆਰਥੀਆਂ ਦੀ ਕਾਰਗੁਜਾਰੀ ਨੂੰ ਸਰਵੋਤਮ ਬਣਾਉਣ ਲਈ ਇੱਕ ਮਹੱਤਵਪੂਰਨ ਜ਼ਰੀਆ ਹੈ ਜਿਸ ਨੂੰ ਹਰ ਸਕੂਲ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਲਈ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਲੋੜ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਮਿਡ-ਡੇਅ-ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਕਤਾਰ ਵਿੱਚ ਬੈਠ ਕੇ ਖਾਣਾ ਖਾਧਾ ਅਤੇ ਵਿਦਿਆਰਥੀਆਂ ਵੱਲੋਂ ਭਵਿੱਖ ਲਈ ਉਲੀਕੇ ਗਏ ਸੁਪਨਿਆਂ ਬਾਰੇ ਪੁੱਛਿਆ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਟ ਕੱਟ ਨਹੀਂ ਹੈ ਇਸ ਲਈ ਆਪਣੇ ਜੀਵਨ ਵਿੱਚ ਵੱਡੇ ਮੁਕਾਮਾਂ ਨੂੰ ਹਾਸਲ ਕਰਨ ਲਈ ਦਿਲ ਲਗਾ ਕੇ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਪ੍ਰੀਖਿਆਵਾਂ ਵਿੱਚ ਚੰਗੇ ਨੰਬਰ ਹਾਸਲ ਹੋ ਸਕਣ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਮੂਹਰਲੀ ਕਤਾਰ ਵਿੱਚ ਆ ਕੇ ਪਰਿਵਾਰ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਜਾ ਸਕੇ।

ਇਸ ਸਮੇਂ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ ਸ਼ਰਮਾ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD