Thursday, 04 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ

ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਵੱਲੋਂ ਨਹੀਂ ਛੱਡੀ ਜਾਵੇਗੀ ਕੋਈ ਕਸਰ: ਵਿਧਾਇਕ ਕੁਲਵੰਤ ਸਿੰਘ

Kulwant Singh Mohali, AAP, Aam Aadmi Party, Aam Aadmi Party Punjab, AAP Punjab, Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Bhagwant Mann Sarkar Tuhade Dwar

Web Admin

Web Admin

5 Dariya News

ਐੱਸ.ਏ.ਐੱਸ. ਨਗਰ , 02 Jul 2024

‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਪਿੰਡ ਲਾਂਡਰਾਂ ਵਿਖੇ ਲਾਏ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਹਲਕਾ ਵਿਧਾਇਕ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਤੇ ਚੰਗੇ ਟਰੈਫਿਕ ਪ੍ਰਬੰਧ ਲਈ ਕਰੀਬ 17.70 ਕਰੋੜ ਦੀ ਲਾਗਤ ਨਾਲ ਮੋਹਾਲੀ ਸ਼ਹਿਰ ਵਿਖੇ ਕੈਮਰੇ ਲਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।

ਸ. ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ , ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾ ਰਿਹਾ ਹੈ। ਸਾਰਾ ਪ੍ਰਸ਼ਾਸਨ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਾ ਹੈ। ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ, ਓਥੇ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਅਧਿਕਾਰੀ ਲੋਕਾਂ ਦੇ ਹਰ ਸਵਾਲ ਦਾ ਜਵਾਬ ਦੇ ਰਹੇ ਹਨ ਤੇ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅੱਜ ਸੂਬੇ ਦੇ 86 ਫ਼ੀਸਦ ਲੋਕਾਂ ਦੇ ਬਿਜਲੀ ਦੇ ਬਿੱਲ ਸਿਫ਼ਰ ਆ ਰਹੇ ਹਨ। ਕੈਂਪ ਦੌਰਾਨ ਹਲਕਾ ਵਿਧਾਇਕ ਨੇ ਹਰ ਵਿਭਾਗ ਦੇ ਡੈਸਕ ਕੋਲ ਜਾ ਕੇ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।

ਪਿੰਡ ਵਾਸੀਆਂ ਨੇ ਪਿੰਡ ਦੀਆਂ ਮੁਸ਼ਕਲਾਂ, ਜਿਸ ਵਿੱਚ ਪਿੰਡ ਦੀਆਂ ਗਲੀਆਂ ਤੇ ਸੜਕਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਸ਼ਾਮਲ ਸਨ, ਸਬੰਧੀ ਵਿਧਾਇਕ ਨੂੰ ਮੰਗ ਪੱਤਰ ਵੀ ਸੌਂਪਿਆ।  ਇਹਨਾਂ ਮੰਗਾਂ ਦੀ ਪੂਰਤੀ ਸਬੰਧੀ ਵਿਧਾਇਕ ਨੇ ਲੋਕਾਂ ਨੂੰ ਭਰੋਸਾ ਦਿੱਤਾ। ਹਲਕਾ ਵਿਧਾਇਕ ਨੇ ਦੱਸਿਆ ਕਿ ਕੱਟੇ ਰਾਸ਼ਨ ਕਾਰਡ ਬਹਾਲ ਕਰ ਦਿੱਤੇ ਗਏ ਹਨ ਤੇ ਨਵੇਂ ਕਾਰਡ ਬਣਾਉਣ ਸਬੰਧੀ ਕਾਰਵਾਈ ਜਲਦ ਪੂਰੀ ਕਰ ਲਈ ਜਾਵੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹਨਾਂ ਕੈਂਪਾਂ ਦੇ ਰੂਪ ਵਿਚ ਸਰਕਾਰ ਵੱਲੋਂ ਸਹੂਲਤਾਂ ਲੋਕਾਂ ਦੇ ਘਰਾਂ ਦੇ ਕੋਲ ਹੀ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਕੈਂਪਾਂ ਦੀ ਸ਼ੁਰੂਆਤ ਫਰਵਰੀ ਮਹੀਨੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਮੋਹਾਲੀ ਜ਼ਿਲ੍ਹੇ ਦੇ ਭਾਂਖਰਪੁਰ ਤੋਂ ਹੀ ਕੀਤੀ ਗਈ ਸੀ। ਹੁਣ ਇਹ ਕੈਂਪ ਨਿਰਧਾਰਤ ਪਲਾਨ ਮੁਤਾਬਕ ਹਰੇਕ ਸਬ ਡਵੀਜ਼ਨ ’ਚ ਬਦਲਵੇਂ ਤੌਰ ’ਤੇ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਲਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਜਦੋਂ ਕੋਈ ਸੇਵਾ ਕੇਂਦਰ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ/ਐਸ ਡੀ ਐਮ ਕੰਪਲੈਕਸ ਸਥਿਤ ਦਫ਼ਤਰ ਜਾਂਦਾ ਹੈ ਤਾਂ ਉਹ ਆਪਣਾ ਕੰਮ ਛੱਡ ਕੇ ਜਾਂਦਾ ਹੈ ਤੇ ਨਾਲੇ ਕਿਰਾਇਆ ਲਗਦਾ ਹੈ। ਇਸ ਲਈ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਹੀ ਪੁੱਜ ਰਹੀ ਹੈ। ਇਸ ਲਈ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਾਰ ਕਾਰਡ ਨਾਲ ਸਬੰਧਤ ਕੰਮਾਂ ਲਈ ਹੀ ਲੋਕ ਸਭ ਤੋਂ ਵੱਧ ਸੇਵਾ ਕੇਂਦਰਾਂ ਵਿੱਚ ਜਾਂਦੇ ਹਨ। ਇਸ ਲਈ ਇਸ ਕੈਂਪ ਵਿੱਚ ਅਧਾਰ ਅਪਡੇਟ ਦੀ ਸਹੂਲਤ ਪਹਿਲ ਦੇ ਅਧਾਰ ਉੱਤੇ ਦਿੱਤੇ ਜਾਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਾਰ ਸਬੰਧੀ ਕੋਈ ਵੀ ਦਿੱਕਤ ਹੋਵੇ ਉਹ ਠੀਕ ਕਰਨ ਲਈ, ਅਧਾਰ ਨੂੰ ਬੈਂਕ ਖਾਤੇ ਨਾਲ ਜੋੜਨ ਸਬੰਧੀ ਤੋਂ ਇਲਾਵਾ ਜਿਨ੍ਹਾਂ ਨੇ ਬੈਂਕ ਖਾਤਾ ਨਹੀਂ ਖੁਲ੍ਹਵਾਇਆ ਉਹਨਾਂ ਦਾ ਖਾਤਾ ਖੁਲ੍ਹਵਾਉਣ ਸਬੰਧੀ, ਬੁਢਾਪਾ ਪੈਨਸ਼ਨ ਸਬੰਧੀ ਦਿੱਕਤਾਂ ਦੇ ਹੱਲ ਲਈ ਅਤੇ ਮੌਕੇ ਉੱਤੇ ਹੀ ਪੈਨਸ਼ਨ ਦੀ ਅਦਾਇਗੀ ਵਰਗੀਆਂ ਸਹੂਲਤਾਂ ਕੈਂਪ ਵਿੱਚ ਦਿੱਤੀਆਂ ਜਾ ਰਹੀਆਂ ਹਨ।

ਐਮ ਐਲ ਏ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਇਸ ਮੌਕੇ ਲੋਕਾਂ ਵੱਲੋਂ ਬਾਰਸ਼ੀ ਪਾਣੀ ਦੇ ਹੱਲ ਲਈ ਨਾਲੇ ਦੇ ਨਿਰਮਾਣ ਦੀ ਉਠਾਈ ਗਈ ਮੰਗ ’ਤੇ ਬੀ ਡੀ ਪੀ ਓ ਮੋਹਾਲੀ ਨੂੰ ਇਸ ’ਤੇ ਤੁਰੰਤ ਬਣਦੀ ਕਾਰਵਾਈ ਕਰਨ ਲਈ ਆਖਿਆ। ਕੈਂਪ ਦੌਰਾਨ ਸਰਕਾਰ ਵੱਲੋਂ ਘਰ-ਘਰ ਦਿੱਤੀਆਂ ਜਾਣ ਵਾਲੀਆਂ 43 ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੈਂਪ ਦੇ ਨਾਲ-ਨਾਲ ਇਹ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਭਵਿੱਖ ਵੀ ਪ੍ਰਾਪਤ ਕਰਨ ਲਈ ਦੱਸਿਆ ਗਿਆ।

ਲੋਕਾਂ ਨੇ ਆਪਣੀਆਂ ਮੁਸ਼ਕਲਾਂ ਵਿਧਾਇਕ ਤੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਵੀ  ਲਿਆਂਦੀਆਂ, ਜਿਨ੍ਹਾਂ ਵਿਚੋਂ ਵੱਡੀ ਗਿਣਤੀ ਮੌਕੇ ਉੱਤੇ ਹੱਲ ਕੀਤੀਆਂ ਗਈਆਂ ਤੇ ਬਾਕੀਆਂ ਸਬੰਧੀ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਐੱਸ.ਡੀ.ਐਮ.ਮੋਹਾਲੀ ਦੀਪਾਂਕਰ ਗਰਗ, ਤਹਿਸੀਲਦਾਰ ਮੋਹਾਲੀ ਅਰਜਨ ਸਿੰਘ ਗਰੇਵਾਲ ਅਤੇ ਬੀ ਡੀ ਪੀ ਓ ਧਨਵੰਤ ਸਿੰਘ ਰੰਧਾਵਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 

Tags: Kulwant Singh Mohali , AAP , Aam Aadmi Party , Aam Aadmi Party Punjab , AAP Punjab , Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD