Wednesday, 26 June 2024

 

 

ਖ਼ਾਸ ਖਬਰਾਂ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ

 

ਜਸਟਿਸ ਨਾਰੰਗ ਕਮਿਸ਼ਨ ਰਾਹੀਂ ਰਾਣਾ ਗੁਰਜੀਤ ਨੂੰ ਕਲਿਨ ਚਿੱਟ ਦੇਣ ਦੇ ਰਾਹ ਪਈ ਕੈਪਟਨ ਸਰਕਾਰ-ਸੁਖਪਾਲ ਸਿੰਘ ਖਹਿਰਾ

ਵਿਜੈ ਮਾਲੀਆ ਵਾਂਗ ਵੱਡਾ ਡਿਫਾਲਟਰ ਹੈ ਰਾਣਾ ਗੁਰਜੀਤ, ਤੁਰੰਤ ਜਬਤ ਹੋਵੇ ਪਾਸਪੋਰਟ

Web Admin

Web Admin

5 Dariya News

ਚੰਡੀਗੜ੍ਹ , 01 Jun 2017

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਬਹੁ-ਕਰੋੜੀ ਮਾਈਨਿੰਗ ਸਕੈਂਡਲ ਦੇ ਸਰਗਨੇ ਅਤੇ ਪੰਜਾਬ ਦੇ ਸੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਬਰਖਾਸਤ ਕਰਨ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਜਸਟਿਸ ਨਾਰੰਗ ਕਮਿਸ਼ਨ ਰਾਹੀਂ ਕਲਿਨ ਚਿੱਟ ਦੇਣ ਦੇ ਰਾਹ ਤੁਰ ਪਈ ਹੈ।ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਆਪਣੇ ਰਸੋਈਏ ਅਤੇ ਨੌਕਰਾਂ ਦੇ ਨਾਮ ਉਤੇ ਕਰੋੜਾਂ ਰੁਪਏ ਦੀਆਂ ਬੇਨਾਮੀ ਰੇਤ ਬਜਰੀ ਖੱਡਾਂ ਲੈਣ ਦੇ ਮਾਮਲੇ ਵਿਚ ਕੈਪਟਨ ਸਰਕਾਰ ਜਾਂਚ ਦੇ ਨਾਂ ਉਤੇ ਕੋਝਾ ਮਜ਼ਾਕ ਕਰ ਰਹੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਇਸ ਕਾਰਵਾਈ ਦੀ ਆਮ ਆਦਮੀ ਪਾਰਟੀ ਜੋਰਦਾਰ ਨਿੰਦਾ ਕਰਦੀ ਹੈ ਅਤੇ ਜਸਟਿਸ ਨਾਰੰਗ ਕਮਿਸ਼ਨ ਨੂੰ ਰੱਦ ਕਰਦੀ ਹੈ। ਉਨਾਂ ਰਾਣਾ ਗੁਰਜੀਤ ਸਿੰਘ ਨੂੰ ਪੰਜਾਬ ਦਾ ਉਭਰਦਾ ਹੋਇਆ ‘ਵਿਜੈ ਮਾਲੀਆ’ ਕਰਾਰ ਦਿੰਦੇ ਹੋਏ ਰਾਣਾ ਗੁਰਜੀਤ ਸਿੰਘ ਦਾ ਪਾਸਪੋਰਟ ਜਬਤ ਕਰਨ ਅਤੇ ਰੇਤਾ ਬਜਰੀ ਦੀਆਂ ਖੱਡਾਂ ਦੀ ਹਾਲ ਹੀ ਦੌਰਾਨ ਹੋਈ ਸਮੁਚੀ ਬੋਲੀ ਪ੍ਰੀਿਆ ਨੂੰ ਰੱਦ ਕਰਨ ਅਤੇ ਨਵੇਂ ਸਿਰਿਓ ਮਾਫੀਆ ਮੁਕਤ ਬੋਲੀ ਕਰਵਾਏ ਜਾਣ ਦੀ ਮੰਗ ਕੀਤੀ।ਖਹਿਰਾ ਨੇ ਜਸਟਿਸ ਨਾਰੰਗ ਨੂੰ ਅਪੀਲ ਕੀਤੀ ਕਿ ਉਹ ਇਕ ਮਹੀਨੇ ਦੀ ਨੌਕਰੀ ਦਾ ਲਾਲਚ ਤਿਆਗ ਕੇ ਜਾਂਚ ਕਮਿਸ਼ਨ ਦੀ ਜਿੰਮੇਦਾਰੀ ਤੋਂ ਲਾਂਬੇ ਹੋ ਜਾਣਾ ਚਾਹੀਦਾ ਹੈ ਕਿਉਕਿ ਉਨਾਂ ਦੇ ਪਰਿਵਾਰ ਦੇ ਰਾਣਾ ਗੁਰਜੀਤ ਸਿੰਘ ਨਾਲ ਕਲਾਇੰਟ ਵਜੋਂ ਤੱਥ ਜਗਜਾਹਿਰ ਹੋ ਚੁੱਕੇ ਹਨ। 

ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਹ ਜਿੰਮੇਦਾਰੀ ਹਾਈ ਕੋਰਟ ਦੇ ਕਿਸੇ ਵੀ ਮੌਜੂਦਾ ਜੱਜ ਨੂੰ ਸੌਂਪ ਦੇਣੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਜਸਟਿਸ ਨਾਰੰਗ ਕਮਿਸ਼ਨ ਦੀ ਜਾਂਚ ਲਈ ਜੋ ਸ਼ਰਤਾਂ ਅਤੇ ਨਿਯਮ ਤੈਅ ਕੀਤੇ ਹਨ ਉਹ ਸਿੱਧਾ ਸਿੱਧਾ ਰਾਣਾ ਗੁਰਜੀਤ ਸਿੰਘ ਨੂੰ ਕਲਿਨ ਚਿੱਟ ਦੇਣ ਦਾ ਰਸਤਾ ਹੈ ਕਿਉਕਿ ਇਨਾਂ ਸ਼ਰਤਾਂ ਅਤੇ ਹਵਾਲਿਆਂ ਵਿਚ ਇਹ ਨੁਕਤਾ ਸ਼ਾਮਿਲ ਨਹੀਂ ਕੀਤਾ ਗਿਆ ਕਿ ਰਾਣਾ ਗੁਰਜੀਤ ਦੇ ਮਾਮੂਲੀ ਤਨਖਾਹਾਂ ਲੈਣ ਵਾਲੇ ਰਸੋਈਏ ਸਮੇਤ ਦੂਜੇ ਨੌਕਰਾਂ ਦੇ ਖਾਤਿਆਂ ਵਿਚ ਕਰੋੜਾਂ ਰੁਪਏ ਕਿਸ ਸਰੋਤ ‘ਚੋਂ ਆਏ ਹਨ। ਉਨਾਂ ਕਿਹਾ ਕਿ ਇਹ ਮਨੀ ਲਾਂਡਰੀਂਗ ਅਤੇ ਹੋਰ ਵਿੱਤੀ ਬੇਨਿਯਮਾਂ ਦਾ ਸਭ ਤੋਂ ਮਹਤਵਪੂਰਨ ਨੁਕਤਾ ਹੈ ਪਰੰਤੂ ਜਾਂਚ ਦੇ ਘੇਰੇ ਤੋਂ ਬਾਹਰ ਛੱਡ ਦਿੱਤਾ ਹੈ। ਉਨਾਂ ਦਾਆਵਾ ਕੀਤਾ ਕਿ ਜੇਕਰ ਇਹ ਨੁਕੱਤੇ ਜਾਂਚ ਦੇ ਘੇਰੇ ‘ਚ ਨਾ ਲਿਆਂਦਾ ਗਿਆ ਤਾਂ ਜਸਟਿਸ ਨਾਰੰਗ ਕਮਿਸ਼ਨ ਵਲੋਂ ਰਾਣਾ ਗੁਰਜੀਤ ਸਿੰਘ ਉਸੇ ਤਰਾਂ ਕਲਿਨ ਚਿੱਟ ਤੈਅ ਹੈ ਜਿਸ ਤਰਾਂ ਬਾਦਲ ਸਰਕਾਰ ਨੇ ਤਤਕਾਲੀ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਬਹੁ-ਕਰੋੜੀ ਕਿਤਾਬ ਘੋਟਾਲੇ ਚੋਂ ਜਸਟਿਸ ਜਿੰਦਲ ਕਮਿਸ਼ਨ ਰਾਹੀਂ ਕਲਿਨ ਚਿੱਟ ਦਿੱਤੀ ਸੀ।ਸੁਖਪਾਲ ਸਿੰਘ ਖਹਿਰਾ ਨੇ ਇਹ ਵੀ ਦੋਸ਼ ਲਗਾਇਆ ਕਿ ਰੇਤ ਬਜਰੀ ਦੀਆਂ ਖੱਡਾਂ ਦੀ ਬੋਲੀ ਵਿਚ ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਸ਼ਾਹਕੋਟ ਦੇ ਕਾਂਗਰਸੀ ਨੇਤਾ ਲਾਡੀ ਸਮੇਤ ਹੋਰ ਵੀ ਸੱਤਾਧਾਰੀਆਂ ਦੇ ਬੇਨਾਮੀ ਪੈਸੇ ਲੱਗੇ ਹਨ। ਉਨਾਂ ਕਿਹਾ ਕਿ ਬਾਦਲਾਂ ਵਾਂਗ ਕਾਂਗਰਸੀ ਵੀ ਇਸ ਤਰੀਕੇ ਨਾਲ ਕੁਦਰਤੀ ਵਸੀਲਿਆਂ ਦੀ ਲੁੱਟ ਕਰਨ ਦੀ ਤਾਕ ਵਿਚ ਹਨ ਕਿ ਇਕ ਖੱਡ ਲਵੋ ਅਤੇ ਪੂਰੇ ਦਰਿਆ ਨੂੰ ਲੁੱਟ ਲਵੋ। ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਸਵਾਲ ਕੀਤਾ ਕਿ ਜਿਸ ਰਾਣਾ ਗੁਰਜੀਤ ਸਿੰਘ ਅੱਗੇ ਪੰਜਾਬ ਦੇ ਮੁੱਖ ਮੰਤਰੀ ਬੇਵਸ ਹੋ ਗਏ ਹਨ ਜਦੋਂ ਉਸਦਾ ਰੇਤ ਮਾਫੀਆ ਦਰਿਆਵਾਂ ਨੂੰ ਲੁੱਟੇਗਾ ਤਾਂ ਪੰਜਾਬ ਪੁਲਿਸ ਅਤੇ  ਮਾਈਨਿੰਗ ਵਿਭਾਗ ਕਿਵੇਂ ਰੋਕ ਸਕੇਗਾ।ਖਹਿਰਾ ਨੇ ਈ-ਬੋਲੀ ‘ਤੇ ਵੱਡਾ ਪ੍ਰਸ਼ਨ ਚਿੰਨ ਲਗਾਉਦੇ ਹੋਏ ਦਸਤਾਵੇਜ ਦਿਖਾਏ ਕਿ 17 ਖੱਡਾਂ ਉਪਰ ਇਕਲੌਤਾ ਬੋਲੀ ਕਾਰ ਹੈ। ਇਸ ਲਈ ਇਨਾਂ 17 ਖੱਡਾਂ ਦੀ ਬੋਲੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ।


ਵਿਜੈ ਮਾਲੀਆ ਵਾਂਗ ਰਾਣਾ ਗੁਰਜੀਤ ਵੀ ਵੱਡਾ ਡਫਾਲਟਰ   

ਸੁਖਪਾਲ ਸਿੰਘ ਖਹਿਰਾ ਨੇ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਪੰਜਾਬ ਦਾ ਵਿਜੈ ਮਾਲੀਆ ਦਸਦੇ ਹੋਏ ਕਿਹਾ ਕਿ ਰਾਣਾ ਗੁਰਜੀਤ ਉਤਰ ਪ੍ਰੇਦਸ਼ ਦੇ ਕਿਸਾਨਾਂ ਦਾ ਵੱਡਾ ਡਫਾਲਟਰ ਹੈ। ਉਨਾਂ ਉਤਰ ਪ੍ਰੇਦਸ਼ ਦੇ ਗੰਨਾ ਕਮਿਸ਼ਨਰ ਵਿਪਿਨ ਕੁਮਾਰ ਦਿਵੇਦੀ ਦੇ ਬਿਆਨ ਦੇ ਅਧਾਰ ‘ਤੇ ਦੱਸਿਆ ਕਿ ਰਾਣਾ ਗੁਰਜੀਤ ਸਿੰਘ ਦੀਆਂ ਕਰੀਮਗੰਦ ਜਿਲੇ ਸਮੇਤ ੳੂਨ (ਸ਼ਾਮਲੀ), ਬੁਲਾਰੀ ਅਤੇ ਬੇਲਵਾੜਾ (ਮੁਰਾਦਾਬਾਦ) ਸਥਿਤ ਚਾਰ ਸ਼ੂਗਰ ਮਿਲਾਂ ਨੇ ਕਿਸਾਨਾਂ ਦੇ 202 ਕਰੋੜ ਰੁਪਏ ਦੇਣੇ ਹਨ, ਜਿਸ ਕਾਰਨ ਇਨਾਂ ਉਪਰ ਮੁਕਦਮਾ ਦਰਜ ਹੋ ਚੁੱਕਾ ਹੈ ਅਤੇ ਪਾਸਪੋਰਟ ਜਬਤ ਕਰਨ ਦੇ ਹੁਕਮ ਵੀ ਹੋ ਚੁੱਕੇ ਹਨ ਇਸ ਲਈ ਰਾਣਾ ਗੁਰਜੀਤ ਸਿੰਘ ਅਤੇ ਉਸਦੇ ਪਰਿਵਾਰ ਦੇ ਪਾਸਪੋਰਟ ਤੁਰੰਤ ਜਬਤ ਹੋਣੇ ਚਾਹੀਦੀ ਹਨ ਤਾਂਕਿ ਇਹ ਵਿਜੈ ਮਾਲੀਆ ਵਾਂਗ ਦੇਸ਼ ਛੱਡ ਕੇ ਨਾ ਭੱਜ ਜਾਣ। 

 

Tags: Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD