Friday, 05 July 2024

 

 

ਖ਼ਾਸ ਖਬਰਾਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

 

ਫੂਡ ਸੇਫਟੀ ਐਕਟ ਨੂੰ ਲੈ ਕੇ ਸ਼ਹਿਰ ਦੇ ਪ੍ਰਮੁੱਖ ਹੋਟਲਾਂ ਨਾਲ ਹੋਈ ਮੀਟਿੰਗ

Web Admin

Web Admin

5 Dariya News

ਅੰਮ੍ਰਿਤਸਰ , 06 Jul 2018

ਤੰਦਰੁਸਤ ਪੰਜਾਬ ਮਿਸ਼ਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼:ਕਮਲਜੀਤ ਸਿੰਘ ਸੰਘਾ ਅਤੇ ਸਿਹਤ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਨੈਕਸੀ ਹਾਲ ਦਫਤਰ ਸਿਵਲ ਸਰਜਨ  ਅੰਮ੍ਰਿਤਸਰ ਵਿਖੇ ਡਾ ਹਰਦੀਪ ਸਿੰਘ ਘਈ ਸਿਵਲ ਸਰਜਨ ਅੰਮ੍ਰਿਤਸਰ ਅਤੇ ਜਿਲਾ ਸਿਹਤ ਅਫਸਰ ਡਾ ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੇ ਪ੍ਰੱਮੁਖ ਹੋਟਲ ਹੋਲੀਡੇ ਇੰਨ, ਐਮ.ਕੇ., ਬੈਸਟ ਵੈਸਟਰਨ, ਕਲਾਰਕ ਇੰਨ, ਗੋਲਡਨ ਟੁਲਿੱਪ, ਹਯਾਤ, ਕੰਟਰੀ ਇੰਨ, ਯੈਲੋ ਚਿਲੀ, ਡਾਮੀਨੋਜ਼ ਆਦਿ (8oliday 9NN, MK,2est Western,3lark 9nn, 7olden “ulip, 8yatt,3ountry inn, Yellow 3hilli, 4ominos etc)  ਹੋਟਲ ਮਾਲਕਾ, ਮੈਨੇਜਰਾ ਅਤੇ ਰੈਸਟੋਰੈਂਟ ਮਾਲਕਾ ਲਈ ਜਾਗਰੂਕਤਾ ਕੈਪ ਦਾ ਆਯੋਜਨ ਕੀਤਾ ਗੀਆ।ਜਿਸ ਵਿੱਚ ਉਨਾਂ ਨੂੰ ਫੂਡ ਸੇਫਟੀ ਐਂਡ ਸਟੈਂਰਡ ਅਥਾਰਟੀ ਆਫ ਇੰਡੀਆ ਐਕਟ 2006  ਬਾਰੇ ਜਾਣਕਾਰੀ ਦੇ ਕੇ ਫੂਡ ਸੇਫਟੀ ਐਕਟ ਦੀਆਂ ਗਾਇਡਲਾਈਨਾ ਨੂੰ ਇੰਨ ਬਿੰਨ ਲਾਗੂ ਕਰਨ ਲਈ ਅਪੀਲ ਕੀਤੀ ਗਈ ਅਤੇ ਮਿਸ਼ਨ ਤੰਦਰੁਸਤ ਪੰਜਾਬ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਪ੍ਰੇਰਿਆ ਗਿਆ।ਇਸ ਕੈਂਪ ਵਿੱਚ 50 ਤੋ ਉਪਰ ਫੂਡ ਬਿਜਨਸ ਆਪਰੇਟਰ ਨੇ ਹਿਸਾ ਲਿਆ ਅਤੇ ਜਾਣਕਾਰੀ ਹਾਸਿਲ ਕੀਤੀ।ਇਸ ਮੌਕੇ ਡਾ. ਭਾਗੋਵਾਲੀਆ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਰੇ ਹੋਟਲ ਅਤੇ ਰੈਸਟੋਰੈਂਟ ਮਾਲਕਾ ਨੂੰ ਫੂਡ ਸੇਫਟੀ ਡੈਸ਼ ਬੋਰਡ ਲਗਾਉਣ ਲਈ ਕਿਹਾ ਅਤੇ ਰਸੋਈਆ ਵਿਚ ਸਾਫ ਸਫਾਈ ਵੱਲ ਖਾਸ ਧਿਆਨ ਦੇਣ ਲਈ ਹਦਾਇਤਾ ਦਿਤੀਆ। 

ਡਾ. ਭਾਗੋਵਾਲੀਆ ਨੇ ਹੋਟਨ ਮੈਨੇਜ਼ਰਾਂ ਨੂੰ ਹਦਾਇਤ ਕੀਤੀ ਕਿ ਰਸੋਈ ਵਿਚ ਵਰਤਣ ਯੋਗ ਸਮਾਣ ਜਿਵੇ ਮਿਰਚ,ਮਸਾਲੇ,ਹਲਦੀ ਆਦਿ ਦੀ ਜਾਂਚ ਆਪਣੇ ਪੱਧਰ ਤੇ ਕਰਵਾਈ ਜਾਵੇ ਤਾਂ ਜੋ ਫੂਡ ਸੈਮਪਲਿੰਗ ਦੋਰਾਨ ਕਾਨੂੰਨੀ ਕਾਰਵਾਈ ਤੋ ਬੱਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਐਕਟ ਅਧੀਨ ਇਕ ਸੁਪਰਵਾਇਜਰ ਟ੍ਰੇਂਡ ਕੀਤਾ ਜਾਵੇ ਜੋ ਕਿ 25 ਵਰਕਰਾ ਦਾ ਸੁਪਰਵਾਇਜਰ ਹੋਵੇਗਾ ਅਤੇ ਉਨਾ ਨੂੰ ਫੂਡ ਸੇਫਟੀ ਐਂਡ ਸਟੈਂਰਡ ਅਥਾਰਟੀ ਆਫ ਇੰਡੀਆ ਐਕਟ 2006  ਅਧੀਨ ਟ੍ਰੇਂਡ ਕਰੇਗਾ।ਜੇਕਰ ਸਭੰਵ ਹੋ ਸਕੇ ਆਪਣੀ ਆਪਣੀ ਰਸੋਈ ਓਪਨ ਕਰਨ ਬਾਰੇ ਸੋਚਿਆ ਜਾਵੇ ਤਾਂ ਜੋ ਖਾਣ ਵਾਲੇ ਖੁਦ ਦੇਖ ਸਕਣ ਕਿ ਖਾਣਾ ਕਿਵੇ ਤਿਆਰ ਹੋ ਰਿਹਾ ਹੈ।ਡਾ ਲਖਬੀਰ ਸਿੰਘ ਭਾਗੋਵਾਲੀਆਂ ਨੇ ਕਿਹਾ ਕਿ ਸਾਰੇ ਵਰਕਰਸ ਦਾ ਹਰ 6 ਮਹਿਨੇ ਬਾਦ ਮੈਡੀਕਲ ਫਿਟਨੈਸ ਟੈਸਟ ਕਰਵਾਇਆ ਜਾਵੇ ਅਤੇ ਫੂਡ ਸੇਫਟੀ ਲਾਇਸੈਂਸ ਨੂੰ ਕਿਸੇ ਖਾਸ ਜਗ੍ਹਾਂ ਤੇ ਲਗਾਇਆ ਜਾਵੇ।ਡਾ. ਭਾਗੋਵਾਲੀਆ ਨੇ ਕਿਹਾ ਕਿ ਐਕਟ ਦੀਆ ਸਾਰੀਆ ਗਾਇਡਲਾਈਨਾ ਨੂੰ ਲਾਗੂ ਕਰਨ ਲਈ ਸਾਰੇ ਹੋਟਲ ਮਾਲਕਾ, ਮੈਨੇਜਰਾ ਅਤੇ ਰੈਸਟੋਰੈਂਟ ਮਾਲਕਾ ਨੂੰ 2 ਹਫਤੇ ਦਾ ਟਾਇਮ ਦਿੱਤਾ ਗਿਆ ਹੈ ਜੇਕਰ 2 ਹਫਤੇ ਦੇ ਬਾਅਦ ਕੋਈ ਖਾਮੀ ਪਾਈ ਜਾਦੀ ਹੈ ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਇਸ ਮੌਕੇ ਤੇ ਫੂਡ ਸੇਫਟੀ ਅਫ਼ਸਰ ਅਸ਼ਵਨੀ ਕੁਮਾਰ, ਮੁਨੀਸ਼ ਸੋਡੀ, ਸਿਮਰਨਜੀਤ ਗਿਲ, ਨਿਰਮਲ ਸਿੰਘ, ਅਮਰਦੀਪ ਸਿੰਘ ਅਤੇ ਆਰੂਸ਼ ਭੱਲਾ ਮੋਜੂਦ ਸਨ।

 

Tags: Tandarust Punjab , Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD