Friday, 05 July 2024

 

 

ਖ਼ਾਸ ਖਬਰਾਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

 

ਅੰਮ੍ਰਿਤਸਰ ਜਿਲ੍ਹੇ ਵਿਚ 11 ਜੁਲਾਈ ਤੋਂ ਜਨਸੰਖਿਆ ਪੰਦਰਵਾੜਾ ਮਨਾਉਣ ਦਾ ਫੈਸਲਾ

Web Admin

Web Admin

5 Dariya News

ਅੰਮ੍ਰਿਤਸਰ , 09 Jul 2018

ਵੱਧ ਰਹੀ ਅਬਾਦੀ ਦੀਆਂ ਸਮੱਸਿਆਵਾਂ ਤੇ ਇਸ ਨੂੰ ਕੰਟਰੋਲ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਮਕਸਦ ਨਾਲ ਜਿਲ੍ਹਾ ਅੰਮ੍ਰਿਤਸਰ ਵਿਚ 11 ਜੁਲਾਈ ਤੋਂ ਜਨਸੰਖਿਆ ਪੰਦਰਵਾੜਾ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਅੱਜ ਵਿਸ਼ਵ ਅਬਾਦੀ ਦਿਵਸ ਦੇ ਸਬੰਧ ਵਿਚ ਸਿਵਲ ਸਰਜਨ ਅ੍ਰੰਮਿਤਸਰ ਡਾ. ਹਰਦੀਪ ਸਿੰਘ ਘਈ ਦੀ ਅਗਵਾਈ ਹੇਠ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਮੂਹ ਲੇਡੀ ਹੈਲਥ ਵਰਕਰਜ਼ ਦੀ ਮੀਟਿੰਗ, ਜੋ ਕਿ ਦਫਤਰ ਸਿਵਲ ਸਰਜਨ ਅਨੈਕਸੀ ਹਾਲ ਅ੍ਰੰਮਿਤਸਰ ਵਿਖੇ ਹੋਈ, ਵਿਚ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ ਸੁਖਪਾਲ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ 11 ਜੁਲਾਈ 1987 ਨੂੰ ਜਦੋਂ ਪੂਰੇ ਵਿਸ਼ਵ ਦੀ ਆਬਾਦੀ 5 ਅਰਬ ਤੋਂ ਵੱਧ ਗਈ ਸੀ, ਉਸ ਦਿਨ ਤੋਂ ਲੈ ਕੇ ਅੱਜ ਤੱਕ 11 ਜੁਲਾਈ ਨੂੰ ਹਰ ਸਾਲ ਵਿਸ਼ਵ ਅਬਾਦੀ ਦਿਵਸ ਮਨਾਇਆ ਜਾਂਦਾ ਹੈ। ਇਹ ਉਪਰਾਲਾ ਇਸ ਵੱਧਦੀ ਆਬਾਦੀ ਨੂੰ ਠੱਲ ਪਾਊਣ ਲਈ ਸਾਰੇ ਹੀ ਸੰਸਾਰ ਵਿਚ ਯਤਨਸ਼ੀਲ ਉਪਰਾਲੇ ਦੇ ਰੂਪ ਵਿਚ ਕੀਤਾ ਜਾਂਦਾ ਹੈ। ਉਨਾਂ ਸਮੂਹ ਪੈਰਾ ਮੈਡੀਕਲ ਸਟਾਫ ਨੂੰ ਹਦਾਇਤ ਕੀਤੀ ਕਿ ਵੱਧਦੀ ਅਬਾਦੀ ਦੀਆਂ ਸਮੱਸਿਆਵਾਂ ਤੋਂ ਦੇਸ਼ ਦੇ ਹੇਰ ਨਾਗਰਿਕ ਨੂੰ ਜਾਣੂੰ ਕਰਵਾਉਣ ਦੀ ਲੋੜ ਹੈ ਅਤੇ ਜਾਗਰੂਕਤਾ ਹੀ ਇਕੋ-ਇਕ ਇਸ ਵੱਡੇ ਮੁੱਦੇ ਦਾ ਹੱਲ ਹੈ। ਉਨਾਂ ਕਿਹਾ ਕਿ 27 ਜੂਨ ਤੋਂ 10 ਜੁਲਾਈ ਤੱਕ ਜਿਲ੍ਹੇ ਵਿਚ ਅਬਾਦੀ ਮੋਬਲਾਈਜੇਸ਼ਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਮਗਰੋਂ 11 ਜੁਲਾਈ ਤੋਂ 24 ਜੁਲਾਈ ਤੱਕ ਜਨ ਸੰਖਿਆ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਤਹਿਤ ਅਬਾਦੀ 'ਤੇ ਕਾਬੂ ਪਾਉਣ ਲਈ ਪਰਿਵਾਰ ਭਲਾਈ ਦੇ ਪੱਕੇ ਅਤੇ ਕੱਚੇ ਤਰੀਕਿਆਂ ਬਾਰੇ ਕੈਂਪ ਲਗਾਏ ਜਾਣਗੇ ਅਤੇ ਜਿਸ ਰਾਹੀ ਲੋਕਾਂ ਨੂੰ ਉਹਨਾਂ ਦੀ ਪਸੰਦ ਦੇ ਅਧਾਰ' ਤੇ ਪਰਿਵਾਰ ਭਲਾਈ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ 'ਤੇ ਅਮਰਦੀਪ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਅਤੇ ਆਰੁਸ਼ ਭੱਲਾ ਵੀ ਮੋਜੂਦ ਸਨ।

 

Tags: Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD