Friday, 05 July 2024

 

 

ਖ਼ਾਸ ਖਬਰਾਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟਰੈਫਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ ਡੀ ਆਈ ਜੀ ਨੀਲਾਂਬਰੀ ਜਗਦਲੇ ਦੀ ਅਗਵਾਈ ਵਿੱਚ ਬਲੌਂਗੀ ਖੇਤਰ ਵਿੱਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

 

ਫਾਰਮਾਸਿਸਟਾ ਨੂੰ ਆਪਣੇ ਪੇਸ਼ੇ ਪ੍ਰਤੀ ਹੋਣ ਜਾਗਰੂਕ - ਡਾ: ਹਰਦੀਪ ਸਿੰਘ ਘਈ

Web Admin

Web Admin

5 Dariya News

ਅੰਮ੍ਰਿਤਸਰ , 25 Sep 2018

ਪੰਜਾਬ ਰਾਜ ਫਾਰਮਿਸਟ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ ਵੱਲੋਂ ਪ੍ਰਧਾਨ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਦੀ ਅਗਵਾਈ ਹੇਠ ਕੋਮਾਂਤਰੀ ਫਾਰਮਾਸਿਸਟ ਦਿਹਾੜਾ ਕੈਮਿਸਟ ਐਸੋਸੀਏਸ਼ਨ ਅਤੇ ਗਰੇਜੂਏਟ ਫਾਰਮਾਸਿਸਟ ਦੇ ਸਹਿਯੋਗ ਨਾਲ ਸਿਵਲ ਸਰਜਨ ਦਫਤਰ ਵਿਖੇ ਮਨਾਇਆ ਗਿਆ।  ਇਸ ਸਮਾਗਮ ਦੀ ਪ੍ਰਧਾਨਗੀ  ਸਿਵਲ ਸਰਜਨ ਡਾ: ਹਰਦੀਪ ਸਿੰਘ ਘਈ ਨੇ ਕੀਤੀ। ਸਮਾਰੋਹ ਵਿੱਚ ਫਾਰਮੇਸੀ ਵਿਭਾਗ ਸਰਕਾਰੀ ਮੈਡੀਕਲ ਕਾਲਜ ਦੇ ਸਾਬਕਾ ਮੁਖੀ ਡਾ:ਕੇ:ਕੇ:ਕੋਛੜ ਅਤੇ ਜੋਨਲ ਲਾਇਸੈਂਸ ਅਥਾਰਟੀ ਸ੍ਰ ਕੁਲਵਿੰਦਰ ਸਿੰਘ ਤੋਂ ਇਲਾਵਾ ਡਰੱਗ ਇਸੰਪੈਕਟਰ ਬਬਲੀਨ ਕੌਰ, ਫਾਰਮਾਸਿਸਟ ਐਸੋਸੀਏਸ਼ਨ ਵੱਲੋਂ ਰਾਜ ਕੁਮਾਰ, ਅਸ਼ੋਕ ਸ਼ਰਮਾ, ਬਲਵਿੰਦਰ ਸਿੰਘ, ਆਰ:ਕੇ:ਦੇਵਗਨ, ਰਜੀਵ ਸ਼ਰਮਾ, ਰਣਜੀਤ ਸਿੰਘ ਵੇਰਕਾ ਨੇ ਵੀ ਸੰਬੋਧਨ ਕੀਤਾ।  ਇਨ੍ਹਾਂ ਬੁਲਾਰਿਆਂ ਨੇ ਕੌਮਾਂਤਰੀ ਫਾਰਮੇਸੀ ਦਿਹਾੜੇ ਦੀ ਮਹੱਤਤਾ ਦੇ ਫਰਜਾਂ ਅਤੇ ਫਾਰਮੇਸੀ ਪੇਸ਼ੇ ਵਿੱਚ ਘੁਸਪੈਠ ਕਰ ਰਹੇ ਅਣਸਿਖਿਅਤ ਫਾਰਮਾਸਿਸਟ ਅਤੇ ਸਰਕਾਰੀ ਅਦਾਰਿਆਂ ਵਿੱਚ ਫਾਰਮੇਸੀ ਵਰਗ ਨੂੰ ਸੋਚੀ ਸਮਝੀ ਸਕੀਮ ਤਹਿਤ ਲਾਏ ਜਾ ਰਹੇ ਖੋਰੇ ਦੇ ਸਬੰਧ ਵਿੱਚ ਖੁਲ ਕੇ ਵਿਚਾਰ ਪ੍ਰਗਟ ਕੀਤੇ। 

 ਇਸ ਮੌਕੇ ਡਾ: ਹਰਦੀਪ ਸਿੰਘ ਘਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਫਾਰਮਾਸਿਸਟ ਵਰਗ ਦੀ ਵਿਭਾਗ ਵਿੱਚ ਕਾਫੀ ਲੋੜ ਹੈ ਅਤੇ ਸਰਕਾਰ ਫਾਰਮਾਸਿਸਟ ਵਰਗ ਦੇ ਭਲੇ ਲਈ ਹਰ ਤਰ੍ਹਾਂ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫਾਰਮੇਸੀ ਪੇਸ਼ੇ ਨੂੰ ਪਵਿੱਤਰ ਬਣਾਉਣ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਫਾਰਮਾਸਿਸਟਾਂ ਪੇਸ਼ੇ ਪ੍ਰਤੀ ਜਾਗਰੂਕ ਹੋਣਾ ਪਵੇਗਾ। ਅੰਤਵਿੱਚ ਬਾਬਾ ਸਮਸ਼ੇਰ ਸਿੰਘ ਕੋਹਰੀ ਨੇ ਜਥੇਬੰਦੀ ਦੀ ਫਾਰਮਾਸਿਸਟ ਪ੍ਰਤੀ ਏਕਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਫਾਰਮਾਸਿਸਟਾ ਨੂੰ ਆਪਣੇ ਪ੍ਰਤੀ ਜਿੰਮੇਵਾਰ ਹੋਣਾ ਚਾਹੀਦਾ ਹੈ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਰਣਜੀਤ ਸਿਘ ਤਰਸਿੱਕਾ, ਕੁਲਵਿ ੰਦਰ ਕੌਰ, ਸੁਖਵਿੰਦਰ, ਰਾਜਵੰਤ ਕੌਰ, ਦੀਪਕ ਦੇਵਗਨ ਅਤੇ ਰਜਿੰਦਰ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ। 

 

Tags: Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD