Friday, 05 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਸਿਹਤ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਲਗਾਇਆ ਗਿਆ ਵਿਸ਼ੇਸ਼ ਕੈਂਪ

ਬੁਢਾਪੇ ਵਿੱਚ ਸਿਹਤ ਦਾ ਰੱਖਣਾ ਚਾਹੀਦਾ ਹੈ ਖਾਸ ਧਿਆਨ : ਸਿਵਲ ਸਰਜਨ

Web Admin

Web Admin

5 Dariya News

ਫਿਰੋਜ਼ਪੁਰ , 01 Oct 2018

ਸਿਹਤ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸੰਬੋਧਨ ਕਰਦਿਆਂ ਡਾ. ਸੁਰਿੰਦਰ ਕੁਮਾਰ ਸਿਵਲ ਸਰਜਨ ਫਿਰੋਜ਼ਪੁਰ ਨੇ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਨਾਲ ਸਮਾਂ ਬਿਤਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਨੂੰ ਕਿਹਾ ਕਿ ਸਾਦਾ ਖਾਣਾ ਖਾਧਾ ਜਾਵੇ ਅਤੇ ਥੋੜ੍ਹੀ ਥੋੜ੍ਹੀ ਮਾਤਰਾ ਵਿੱਚ ਜ਼ਿਆਦਾ ਵਾਰ ਭੋਜਨ ਲਿਆ ਜਾਵੇ। ਖੱਟੀਆਂ, ਤਲੀਆਂ ਅਤੇ ਜ਼ਿਆਦਾ ਨਮਕੀਨ ਵਸਤੂਆਂ ਤੋਂ ਪਰਹੇਜ਼ ਕੀਤਾ ਜਾਵੇ। ਹਰ ਸਾਲ ਆਪਣੇ ਰੂਟੀਨ ਦੇ ਟੈਸਟ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ, ਦੰਦਾਂ ਦੀ ਜਾਂਚ, ਅੱਖਾਂ ਦੀ ਜਾਂਚ ਜ਼ਰੂਰ ਕਰਵਾਈ ਜਾਵੇ।ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਘੱਟ ਤੋਂ ਘੱਟ ਅੱਧਾ ਘੰਟਾ ਜ਼ਰੂਰ ਸੈਰ ਕੀਤੀ ਜਾਵੇ। ਪੂਰੀ ਨੀਦ ਲਈ ਜਾਵੇ ਅਤੇ ਤਣਾਅ ਮੁਕਤ ਜ਼ਿੰਦਗੀ ਜੀ ਕੇ ਅਸੀਂ ਪੂਰੀ ਉਮਰ ਤੰਦਰੁਸਤ ਰਹਿ ਸਕਦੇ ਹਾਂ। ਇਸ ਮੌਕੇ ਡਾ. ਇਸ਼ੂ ਸਿੰਘ ਐਮ.ਡੀ. ਮੈਡੀਸਨ ਸਿਵਲ ਹਸਪਤਾਲ ਫਿਰੋਜ਼ਪੁਰ ਨੇ ਕਿਹਾ ਕਿ ਜੇਕਰ ਬਲੱਡ ਪ੍ਰੈਸ਼ਰ ਜਾਂ ਸ਼ੂਗਰ ਜ਼ਿਆਦਾ ਹੈ ਅਤੇ ਇਸ ਦਾ ਜਲਦੀ ਪਤਾ ਲੱਗ ਜਾਂਦਾ ਹੈ ਤਾਂ ਮਰੀਜ਼ ਸਮੇਂ ਸਿਰ ਪਰਹੇਜ ਕਰਕੇ ਅਤੇ ਲਗਾਤਾਰ ਦਵਾਈ ਲੈ ਕੇ ਪੂਰੀ ਜ਼ਿੰਦਗੀ ਬਤੀਤ ਕਰ ਸਕਦਾ ਹੈ। ਜੇਕਰ ਇਨ੍ਹਾਂ ਦੀ ਜਾਂਚ ਵਿੱਚ ਦੇਰੀ ਹੋ ਜਾਵੇ ਤਾਂ ਇਹ ਬਿਮਾਰੀਆਂ ਘਾਤਕ ਸਿਧ ਹੋ ਸਕਦੀਆਂ ਹਨ ਅਤੇ ਹਾਰਟ ਅਟੈਕ ਦਾ ਕਾਰਨ ਬਣ ਸਕਦੀਆਂ ਹਨ। ਇਸ ਲਈ 30 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਹਰ ਸਾਲ ਆਪਣਾ ਰੂਟੀਨ ਮੈਡੀਕਲ ਚੈੱਕਅਪ ਜ਼ਰੂਰ ਕਰਵਾਉਣਾ ਚਾਹੀਦਾ ਹੈ ਜੋ ਕਿ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਟੀ ਸਿਹਤ ਕੇਂਦਰਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਬਜ਼ੁਰਗਾਂ ਨੂੰ ਸਿਹਤ ਵਿਭਾਗ ਵੱਲੋਂ ਫਲ ਵੀ ਵੰਡੇ ਗਏ। ਇਸ ਮੌਕੇ ਡਾ. ਰਜਿੰਦਰ ਮਨਚੰਦਾ ਡੀ.ਐਮ.ਸੀ., ਡਾ. ਆਸ਼ੂਤੋਸ਼ ਤਲਵਾੜ ਸੀਨੀਅਰ ਮੈਡੀਕਲ ਅਫਸਰ, ਸ਼੍ਰੀ ਸੁਖਮੰਦਰ ਸਿੰਘ ਬਰਾੜ ਜ਼ਿਲ੍ਹਾ ਮਾਸ ਮੀਡੀਆ ਅਫਸਰ, ਡਾ. ਗੁਰਮੇਜ਼ ਗੁਰਾਇਆ ਐਮ.ਡੀ. ਮੈਡੀਸਨ,  ਸ਼੍ਰੀ ਵਿਕਾਸ ਕਾਲੜਾ ਆਦਿ ਹਾਜ਼ਰ ਸਨ।

 

Tags: Civil Surgeon Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD