ਕੁਸ਼ਟ ਰੋਗ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਡਾ. ਸੁਰਿੰਦਰ ਕੁਮਾਰ ਸਿਵਲ ਸਰਜਨ ਫਿਰੋਜ਼ਪੁਰ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਕਤੂਬਰ ਮਹੀਨਾ ਲੈਪਰੋਸੀ ਸਪਰਸ ਮੁਹਿੰਮ ਵਜੋਂ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਨੂੰ ਸਮਾਗਮ, ਰੈਲੀਆਂ ਅਤੇ ਸਕੂਲ ਪ੍ਰੋਗਰਾਮ ਕਰਕੇ ਕੁਸ਼ਟ ਰੋਗ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਵੀ ਆਮ ਰੋਗਾਂ ਵਾਂਗ ਹੀ ਹੈ ਅਤੇ ਪੂਰੀ ਤਰ੍ਹਾਂ ਇਲਾਜ ਯੋਗ ਹੈ। ਇਸ ਰੋਗ ਦਾ ਸਾਰਾ ਇਲਾਜ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਨਵੀਨ ਸੇਠੀ ਜ਼ਿਲ੍ਹਾ ਲੈਪਰੋਸੀ ਅਫਸਰ ਫਿਰੋਜ਼ਪੁਰ ਨੇ ਕਿਹਾ ਕਿ ਚਮੜੀ ਤੇ ਸੁੰਨ ਚਟਾਕ ਕੋਹੜ ਰੋਗ ਹੋ ਸਕਦਾ ਹੈ। ਇਸ ਲਈ ਜੇਕਰ ਚਮੜੀ ਤੇ ਚਮਕੀਲੇ ਨਿਸ਼ਾਨ ਹੋਣ ਅਤੇ ਉਹ ਸੁੰਨ ਹੋਣ ਤਾਂ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਨੂੰ ਜ਼ਰੂਰ ਦਿਖਾਉਣਾ ਚਾਹੀਦਾ ਹੈ। ਇਸ ਬਿਮਾਰੀ ਦੇ ਲੱਛਣ ਛੁਪਾਉਣ ਨਾਲ ਇਹ ਬਿਮਾਰੀ ਵੱਧ ਸਕਦੀ ਹੈ ਅਤੇ ਇਸ ਬਿਮਾਰੀ ਦੇ ਜ਼ਿਆਦਾ ਵੱਧਣ ਨਾਲ ਹੱਥਾਂ ਅਤੇ ਪੈਰਾਂ ਦੀਆਂ ਉਂਗਲੀਆਂ ਝੜਣੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਨੱਕ ਦੀ ਹੱਡੀ ਅੰਦਰ ਧੱਸਣ ਨਾਲ ਚਿਹਰਾ ਬੇਰੂਪ ਹੋ ਸਕਦਾ ਹੈ। ਇਸ ਲਈ ਸਮੇਂ ਸਿਰ ਇਲਾਜ ਕਰਵਾ ਕੇ ਅਸੀਂ ਇਸ ਬਿਮਾਰੀ ਨਾਲ ਸਰੀਰ ਦੇ ਹੋਣ ਵਾਲੇ ਨੁਕਸਾਨ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਇਲਾਜ ਐਮ.ਡੀ.ਟੀ. ਦਵਾਈ ਨਾਲ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ ਅਤੇ ਐਮ.ਡੀ.ਟੀ. ਦੀ ਪਹਿਲੀ ਖੁਰਾਕ ਲੈਣ ਨਾਲ ਹੀ ਇਸ ਬਿਮਾਰੀ ਦੇ 99 ਪ੍ਰਤੀਸ਼ਤ ਕਟਾਣੂ ਖਤਮ ਹੋ ਜਾਂਦੇ ਹਨ। ਇਸ ਰੈਲੀ ਵਿੱਚ ਸਿਹਤ ਵਿਭਾਗ ਦੇ ਸਟਾਫ ਐਮ.ਪੀ.ਐਚ.ਡਬਲਯੂ ਫੀਮੇਲ, ਐਮ.ਪੀ.ਐਚ.ਡਬਲਯੂ ਮੇਲ, ਆਸ਼ਾ ਵਰਕਰਾਂ ਅਤੇ ਹੋਰ ਸਟਾਫ ਨੇ ਭਾਗ ਲਿਆ। ਇਸ ਮੌਕੇ ਸੁਖਮੰਦਰ ਸਿੰਘ ਬਰਾੜ ਜ਼ਿਲ੍ਹਾ ਮਾਸ ਮੀਡੀਆ ਅਫਸਰ, ਸੁਰਿੰਦਰ ਸਿੰਗਲਾ ਏ.ਯੂ.ਓ. ਵਿਕਾਸ ਕਾਲੜਾ, ਗੁਰਲਾਲ ੰਿਸੰਘ, ਸਤਪਾਲ ਸਿੰਘ ਆਦਿ ਹਾਜ਼ਰ ਸਨ।