Friday, 05 July 2024

 

 

ਖ਼ਾਸ ਖਬਰਾਂ ਜਲ ਸ਼ਕਤੀ ਅਭਿਆਨ ਨੂੰ ਲਾਗੂ ਕਰਨ ਵਾਲੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦਾ ਆਯੋਜਨ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ

 

ਨਸ਼ਿਆਂ ਤੋਂ ਮੁਕਤੀ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਓਟ ਕੇਂਦਰ

ਨਸ਼ਾ ਇੱਕ ਮਾਨਸਿਕ ਰੋਗ ਹੈ ਅਤੇ ਸਹੀ ਇਲਾਜ ਨਾਲ ਇਸਤੋਂ ਮੁਕਤੀ ਪਾਈ ਜਾ ਸਕਦੀ ਹੈ - ਡਾ. ਸੰਜੀਵ ਕੁਮਾਰ ਭੱਲਾ

5 Dariya News

ਬਟਾਲਾ , 03 Jun 2019

ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਦੇ ਵੱਡੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲੇ ਹਨ ਅਤੇ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਬਹੁਤ ਸਾਰੇ ਨੌਜਵਾਨ ਨਸ਼ੇ ਛੱਡ ਕੇ ਮੁੜ ਜ਼ਿੰਦਗੀ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਗਏ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢਣ ਲਈ ਸਭ ਤੋਂ ਅਹਿਮ ਰੋਲ ਨਿਭਾਇਆ ਹੈ ਰਾਜ ਸਰਕਾਰ ਵਲੋਂ ਸੂਬੇ ਭਰ ਵਿੱਚ ਖੋਲੇ ‘ਓਟ ਕੇਂਦਰਾਂ’ ਨੇ। ਸਿਹਤ ਵਿਭਾਗ ਵਲੋਂ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਓਟ ਕੇਂਦਰਾਂ ਨੇ ਜਿਥੇ ਨਸ਼ੇ ਦੀ ਆਦਤ ਦੇ ਸ਼ਿਕਾਰ ਵਿਅਕਤੀਆਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਨਿਜਾਤ ਦਿਵਾਈ ਹੈ ਉਥੇ ਨਾਲ ਹੀ ਉਨ੍ਹਾਂ ਨੂੰ ਨਸ਼ੇ ਛੱਡਣ ਲਈ ਮਾਨਸਿਕ ਤੌਰ ’ਤੇ ਵੀ ਤਕੜਿਆਂ ਕੀਤਾ ਹੈ।ਓਟ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਦੱਸਿਆ ਕਿ ਓਟ ਕੇਂਦਰ ਵਿੱਚ ਮਰੀਜ ਨੂੰ ਦਾਖਲ ਨਹੀਂ ਹੋਣਾ ਪੈਂਦਾ ਅਤੇ ਉਹ ਰੋਜ਼ਾਨਾ ਦਵਾਈ ਲੈ ਕੇ ਆਪਣੇ ਰੋਜ਼-ਮਰਾਂ ਦੇ ਕੰਮ ਕਾਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਓਟ ਕੇਂਦਰ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਨੌਜਵਾਨ ਨਸ਼ਿਆਂ ਤੋਂ ਮੁਕਤੀ ਪਾ ਚੁੱਕੇ ਹਨ ਅਤੇ ਇਹ ਕੇਂਦਰ ਪੂਰੀ ਸਫਲਤਾ ਨਾਲ ਆਪਣਾ ਕੰਮ ਕਰ ਰਿਹਾ ਹੈ। 

ਉਨ੍ਹਾਂ ਦਸਿਆ ਕਿ ਓਟ ਕੇਂਦਰ ਵਿੱਚ ਸਭ ਤੋਂ ਪਹਿਲਾਂ ਮਰੀਜ਼ ਦਾ ਨਾਮ ਰਜਿਸਟਰਡ ਕੀਤਾ ਜਾਂਦਾ ਹੈ ਅਤੇ ਫਿਰ ਮਾਹਿਰ ਡਾਕਟਰਾਂ ਵਲੋਂ ਮਰੀਜ ਦੀ ਕੌਂਸਲਿੰਗ ਕਰਕੇ ਨਸ਼ੇ ਕਰਨ ਦੇ ਕਾਰਨ ਅਤੇ ਉਹ ਕਿਹੜਾ ਨਸ਼ਾ ਤੇ ਕਿਨਾ ਨਸ਼ਾ ਲੈ ਰਿਹਾ ਹੈ ਇਸਦਾ ਪਤਾ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੇ ਸਾਰੇ ਹਾਲਤ ਨੂੰ ਸਮਝ ਕੇ ਫਿਰ ਉਸਦਾ ਇਲਾਜ ਸ਼ੁਰੂ ਕੀਤਾ ਜਾਂਦਾ ਹੈ ਅਤੇ ਨਾਲ ਦੀ ਨਾਲ ਉਸਦੀ ਕੌਂਸਲਿੰਗ ਕਰਕੇ ਉਸਨੂੰ ਮਾਨਸਿਕ ਤੌਰ ’ਤੇ ਵੀ ਨਸ਼ੇ ਛੱਡਣ ਲਈ ਤਿਆਰ ਕੀਤਾ ਜਾਂਦਾ ਹੈ। ਡਾ. ਭੱਲਾ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ ਅਤੇ ਸਹੀ ਇਲਾਜ ਨਾਲ ਇਸਤੋਂ ਮੁਕਤੀ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਓਟ ਕੇਂਦਰ ਬਟਾਲਾ ਵਿੱਚ ਅਜਿਹੀਆਂ ਬਹੁਤ ਸਾਰੀਆਂ ਉਦਾਹਰਨਾ ਹਨ ਕਿ ਕਿਵੇਂ ਨੌਜਵਾਨਾਂ ਨੇ ਨਸ਼ਿਆਂ ਤੋਂ ਪੂਰਨ ਤੌਰ ’ਤੇ ਮੁਕਤੀ ਪਾਈ ਹੈ। ਡਾ. ਭੱਲਾ ਨੇ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਉਸਨੂੰ ਬਿਨ੍ਹਾਂ ਦੇਰੀ ਨਸ਼ਿਆਂ ਤੋਂ ਮੁਕਤੀ ਪਾਉਣ ਲਈ ਸਿਵਲ ਹਸਪਤਾਲ ਦੇ ਓਟ ਕੇਂਦਰ ਵਿਖੇ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਓਟ ਕੇਂਦਰ ਵਿਖੇ ਸਾਰਾ ਇਲਾਜ ਮੁਫਤ ਹੈ ਅਤੇ ਇਥੇ ਪਹੁੰਚ ਕੇ ਨਵੀਂ ਤੇ ਤੰਦਰੁਸਤ ਜ਼ਿੰਦਗੀ ਪਾਈ ਜਾ ਸਕਦੀ ਹੈ। 

 

Tags: Anti Drug Mission , Civil Surgeon Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD